ਪ੍ਰਿੰਸੀਪਲਾਂ ਦਾ ਪਹਿਲਾ ਜੱਥਾ 4 ਫਰਵਰੀ ਨੂੰ ਸਿਖਲਾਈ ਲਈ ਸਿੰਗਾਪੁਰ ਜਾਵੇਗਾ।ਚੋਣਾਂ ਤੋਂ ਪਹਿਲਾਂ ਵਿਦੇਸ਼ਾਂ ਵਿੱਚ ਸਿਖਲਾਈ ਦੀ ਦਿੱਤੀ ਸੀ ਗਾਰੰਟੀ-ਭਗਵੰਤ ਮਾਨ ਮੁੱਖ ਮੰਤਰੀ ਦਫ਼ਤਰ ਪੰਜਾਬ ਚੰਡੀਗੜ੍ਹ: ਪੰਜਾਬ ਵਾਸੀਆਂ ਨੂੰ ਦਿੱਤੀ ਇੱਕ ਹੋਰ ਗਰੰਟੀ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ ਆਪਣੇ ਪੇਸ਼ੇਵਰ ਹੁਨਰ ਨੂੰ ਹੋਰ ਨਿਖਾਰਨ ਲਈ ਸਿੰਗਾਪੁਰ ਜਾਵੇਗਾ। ਆਨਲਾਈਨ ਮੋਡ ਰਾਹੀਂ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨੂੰ ਇਹ ਗਾਰੰਟੀ ਦਿੱਤੀ ਗਈ ਸੀ ਕਿ ਸੂਬੇ ਦੇ ਸਿੱਖਿਆ ਖੇਤਰ ਨੂੰ ਪੂਰੀ ਤਰ੍ਹਾਂ ਨਾਲ ਨਵਾਂ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਧਿਆਪਕ ਰਾਸ਼ਟਰ ਨਿਰਮਾਤਾ ਹੁੰਦੇ ਹਨ ਜੋ ਸਿੱਖਿਆ ਦਾ ਮਿਆਰ ਉੱਚਾ ਚੁੱਕ ਸਕਦੇ ਹਨ, ਇਸ ਲਈ ਇਹ ਗਾਰੰਟੀ ਦਿੱਤੀ ਗਈ ਕਿ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਉੱਚ ਪੱਧਰੀ ਸਿਖਲਾਈ ਦੇ ਕੇ ਉਨ੍ਹਾਂ ਦੇ ਅਧਿਆਪਨ ਹੁਨਰ ਵਿੱਚ ਵਾਧਾ ਕੀਤਾ ਜਾਵੇਗਾ। ਭਗਵੰਤ ਮਾਨ ਨੇ ਦੱਸਿਆ ਕਿ ਇਸ ਗਾਰੰਟੀ ਦੇ ਆਧਾਰ ‘ਤੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ 4 ਫਰਵਰੀ ਨੂੰ ਪ੍ਰੋਫੈਸ਼ਨਲ ਟਰੇਨਿੰਗ ਲਈ ਸਿੰਗਾਪੁਰ ਰਵਾਨਾ ਹੋ ਰਿਹਾ ਹੈ। ਸ਼੍ਰੀ ਬਰਾੜ ਨੇ ਵਿਦੇਸ਼ ਬੈਠ ਕੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼ ! Moose Wala ਬਾਰੇ ਕਿਹਾ ਵੱਡੀ ਗੱਲ ! ਮੁੱਖ ਮੰਤਰੀ ਨੇ ਦੱਸਿਆ ਕਿ ਇਹ ਪ੍ਰਿੰਸੀਪਲ 6 ਫਰਵਰੀ ਤੋਂ 10 ਫਰਵਰੀ ਤੱਕ ਹੋਣ ਵਾਲੇ ‘ਪ੍ਰੋਫੈਸ਼ਨਲ ਟੀਚਰ ਟਰੇਨਿੰਗ ਸੈਮੀਨਾਰ’ ਵਿੱਚ ਸ਼ਿਰਕਤ ਕਰਨਗੇ।ਉਨ੍ਹਾਂ ਦੱਸਿਆ ਕਿ ਇਹ ਬੈਚ ਸੈਮੀਨਾਰ ਵਿੱਚ ਹਿੱਸਾ ਲੈਣ ਤੋਂ ਬਾਅਦ 11 ਫਰਵਰੀ ਨੂੰ ਵਾਪਸ ਪਰਤੇਗਾ। ਭਗਵੰਤ ਮਾਨ ਨੇ ਆਸ ਪ੍ਰਗਟ ਕੀਤੀ ਕਿ ਇਸ ਕ੍ਰਾਂਤੀਕਾਰੀ ਕਦਮ ਨਾਲ ਸੂਬੇ ਦੇ ਲੱਖਾਂ ਵਿਦਿਆਰਥੀਆਂ ਨੂੰ ਫਾਇਦਾ ਹੋਵੇਗਾ ਕਿਉਂਕਿ ਸਿੰਗਾਪੁਰ ਤੋਂ ਹੋਰ ਮੁਹਾਰਤ ਹਾਸਲ ਕਰਨ ਨਾਲ ਸੂਬੇ ਦੀ ਸਿੱਖਿਆ ਦਾ ਮਿਆਰ ਹੋਰ ਉੱਚਾ ਹੋਵੇਗਾ। ਸ਼੍ਰੀ ਬਰਾੜ ਨੂੰ ਮਿਲੀਆਂ ਧਮਕੀਆਂ, ਭਾਜਪਾ ਅਤੇ ਕਾਂਗਰਸ ‘ਤੇ ਗੰਭੀਰ ਦੋਸ਼ ਡੀ5 ਚੈਨਲ ਪੰਜਾਬੀ ਮੁੱਖ ਮੰਤਰੀ ਨੇ ਕਿਹਾ ਕਿ ਸਿੰਗਾਪੁਰ ਤੋਂ ਪਰਤਣ ਤੋਂ ਬਾਅਦ ਇਹ ਪ੍ਰਿੰਸੀਪਲ ਆਪਣੇ ਸਾਥੀ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਆਪਣੇ ਤਜ਼ਰਬੇ ਸਾਂਝੇ ਕਰਨਗੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਅਧਿਆਪਕ ਦੀ ਮੁਹਾਰਤ ਅਤੇ ਪੇਸ਼ੇਵਰ ਯੋਗਤਾ ਨੂੰ ਵਧਾਉਣ ਵਿੱਚ ਸਹਾਈ ਹੋਵੇਗਾ ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਯਕੀਨਨ ਇਹ ਕਦਮ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਸੁਧਾਰਨ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਉਪਰਾਲੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਵਿੱਚ ਸਹਾਈ ਹੋਣਗੇ। ——– ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
