ਨਵੀਂ ਦਿੱਲੀ, 22 ਮਾਰਚ-
ਭਾਰਤ ਦੀ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨੇ ਅੱਜ ਸ਼ਾਮ ਨੂੰ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਇੱਕ ਸਿਵਲ ਇਨਵੈਸਟੀਚਰ ਸਮਾਰੋਹ ਵਿੱਚ ਪ੍ਰਸਿੱਧ ਅਕਾਦਮਿਕ ਅਤੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਪਦਮ ਸ਼੍ਰੀ ਪੁਰਸਕਾਰ ਪ੍ਰਦਾਨ ਕੀਤਾ।
ਉੱਘੇ ਸਿੱਖ ਵਿਦਵਾਨ ਡਾ: ਰਤਨ ਸਿੰਘ ਜੱਗੀ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੋਂ ਇਲਾਵਾ ਕਈ ਕੇਂਦਰੀ ਮੰਤਰੀਆਂ ਦੀ ਹਾਜ਼ਰੀ ਵਿੱਚ ਰਾਸ਼ਟਰਪਤੀ ਵੱਲੋਂ ਇਹ ਐਵਾਰਡ ਦਿੱਤਾ ਗਿਆ। ਇਹ ਵੱਕਾਰੀ ਪੁਰਸਕਾਰ ਡਾ. ਰਤਨ ਸਿੰਘ ਜੱਗੀ ਨੂੰ ਸਿੱਖਿਆ ਅਤੇ ਸਾਹਿਤ ਦੇ ਖੇਤਰ ਵਿੱਚ ਪਾਏ ਵਡਮੁੱਲੇ ਯੋਗਦਾਨ ਲਈ ਦਿੱਤਾ ਗਿਆ ਹੈ। ਡਾ: ਜੱਗੀ, ਇੱਕ ਨਾਨ-ਏਨੇਜਰੀਅਨ, ਹਿੰਦੀ ਅਤੇ ਪੰਜਾਬੀ ਦੇ ਇੱਕ ਉੱਘੇ ਵਿਦਵਾਨ ਹਨ ਅਤੇ ਗੁਰਮਤਿ ਅਤੇ ਭਗਤੀ ਲਹਿਰ ਸਾਹਿਤ ਉਹਨਾਂ ਦੀ ਤਾਕਤ ਹੈ।