Site icon Geo Punjab

ਪੰਚਾਇਤੀ ਜ਼ਮੀਨਾਂ ਦੀ ਨਿਲਾਮੀ ਦੌਰਾਨ ਸਮਾਜ ਦੇ ਹਰ ਵਰਗ ਨੂੰ ਕਾਨੂੰਨ ਅਨੁਸਾਰ ਬਣਦਾ ਹੱਕ ਦਿੱਤਾ ਜਾਵੇਗਾ: ਕੁਲਦੀਪ ਧਾਲੀਵਾਲ


ਪੰਚਾਇਤੀ ਜ਼ਮੀਨਾਂ ਦੀ ਨਿਲਾਮੀ ਦੌਰਾਨ ਸਮਾਜ ਦੇ ਹਰ ਵਰਗ ਨੂੰ ਕਾਨੂੰਨ ਅਨੁਸਾਰ ਬਣਦਾ ਹੱਕ ਦਿੱਤਾ ਜਾਵੇਗਾ: ਕੁਲਦੀਪ ਧਾਲੀਵਾਲ

 

 

 

ਪੇਂਡੂ ਵਿਕਾਸ ਮੰਤਰੀ ਨੇ ਬੇਬੁਨਿਆਦ ਖ਼ਬਰਾਂ ਦਾ ਖੰਡਨ ਕੀਤਾ ਹੈ

 

 

 

ਮੀਡੀਆ ਦੇ ਕੁਝ ਵਰਗਾਂ ਦੁਆਰਾ ਗੁੰਮਰਾਹਕੁੰਨ ਪ੍ਰਚਾਰ ਤੋਂ ਬਚੋ

 

 

 

ਚੰਡੀਗੜ੍ਹ, 4 ਮਈ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਪੱਸ਼ਟ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਨਾਂ ਕਿਸੇ ਜਾਤੀ ਜਾਂ ਧਾਰਮਿਕ ਭੇਦਭਾਵ ਤੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ।

 

 

 

ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਦੀ ਨਿਲਾਮੀ ਬਿਨਾਂ ਕਿਸੇ ਭੇਦਭਾਵ ਤੋਂ ਯਕੀਨੀ ਬਣਾਈ ਜਾਵੇਗੀ ਅਤੇ ਹਰੇਕ ਜਾਤੀ/ਵਰਗ ਨੂੰ ਨਿਯਮਾਂ ਅਤੇ ਕਾਨੂੰਨ ਅਨੁਸਾਰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਵੇਗਾ। ਉਨ੍ਹਾਂ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਚਾਇਤੀ ਜ਼ਮੀਨਾਂ ਦੀ ਖੁੱਲ੍ਹੀ ਨਿਲਾਮੀ ਨਿਯਮਾਂ ਅਨੁਸਾਰ ਕਰਵਾਈ ਜਾਵੇ ਅਤੇ ਹਰ ਤਰ੍ਹਾਂ ਦੀ ਨਿਲਾਮੀ ਦੀ ਵੀਡੀਓਗ੍ਰਾਫੀ ਯਕੀਨੀ ਬਣਾਈ ਜਾਵੇ।

 

 

 

ਕੁਲਦੀਪ ਧਾਲੀਵਾਲ ਨੇ ਅੱਜ ਮੀਡੀਆ ਦੇ ਇੱਕ ਹਿੱਸੇ ਵੱਲੋਂ ਪ੍ਰਕਾਸ਼ਿਤ ਖ਼ਬਰਾਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਮੀਡੀਆ ਕਰਮੀਆਂ ਨੂੰ ਅਜਿਹੀਆਂ ਬੇਬੁਨਿਆਦ ਖ਼ਬਰਾਂ ਪ੍ਰਕਾਸ਼ਿਤ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤਾਂ ਜੋ ਸਮਾਜ ਦੇ ਵੱਖ-ਵੱਖ ਵਰਗਾਂ ਵਿੱਚ ਸਰਕਾਰੀ ਸਕੀਮਾਂ ਸਬੰਧੀ ਕੋਈ ਗਲਤਫਹਿਮੀ ਪੈਦਾ ਨਾ ਹੋਵੇ। ਉਨ੍ਹਾਂ ਲੋਕਾਂ ਨੂੰ ਅਜਿਹੇ ਗੁੰਮਰਾਹਕੁੰਨ ਪ੍ਰਚਾਰ ਤੋਂ ਗੁਰੇਜ਼ ਕਰਨ ਦੀ ਅਪੀਲ ਵੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਰੇ ਵਰਗਾਂ ਦੀ ਭਲਾਈ ਅਤੇ ਬਿਹਤਰੀ ਲਈ ਦ੍ਰਿੜਤਾ ਨਾਲ ਖੜ੍ਹੀ ਹੋਵੇਗੀ ਅਤੇ ਕਾਨੂੰਨ ਅਨੁਸਾਰ ਸਾਰਿਆਂ ਨੂੰ ਬਣਦਾ ਲਾਭ ਅਤੇ ਹੱਕ ਦੇਵੇਗੀ।

The post ਪੰਚਾਇਤੀ ਜ਼ਮੀਨਾਂ ਦੀ ਨਿਲਾਮੀ ਦੌਰਾਨ ਸਮਾਜ ਦੇ ਹਰ ਵਰਗ ਨੂੰ ਕਾਨੂੰਨ ਅਨੁਸਾਰ ਬਣਦਾ ਹੱਕ ਦਿੱਤਾ ਜਾਵੇ: ਕੁਲਦੀਪ ਧਾਲੀਵਾਲ appeared first on

Exit mobile version