ਪੰਜਾਬੀਆਂ ਲਈ ਵੱਡੀ ਖੁਸ਼ਖਬਰੀ ! ਸਰਕਾਰੀ ਬੱਸਾਂ ਹੁਣ ਦਿੱਲੀ ਏਅਰਪੋਰਟ ਲਈ ਚੱਲਣਗੀਆਂ

ਪੰਜਾਬੀਆਂ ਲਈ ਵੱਡੀ ਖੁਸ਼ਖਬਰੀ !  ਸਰਕਾਰੀ ਬੱਸਾਂ ਹੁਣ ਦਿੱਲੀ ਏਅਰਪੋਰਟ ਲਈ ਚੱਲਣਗੀਆਂ


ਪੰਜਾਬ ਸਰਕਾਰ ਦਿੱਲੀ ਏਅਰਪੋਰਟ ਨੂੰ ਪਨਬੱਸ ਵੋਲਵੋ ਬੱਸ ਦੀ ਸਹੂਲਤ ਦੇਣ ਜਾ ਰਹੀ ਹੈ। ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਦਿੱਲੀ ਹਵਾਈ ਅੱਡੇ ਲਈ ਸਰਕਾਰੀ ਵੋਲਵੋ ਬੱਸ ਸੇਵਾ ਜਲਦੀ ਹੀ ਸ਼ੁਰੂ ਕੀਤੀ ਜਾਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਡਿਪੂ ਮੈਨੇਜਰਾਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਦਿੱਲੀ ਦੇ ਟਰਾਂਸਪੋਰਟ ਅਧਿਕਾਰੀਆਂ ਦੀ ਹਾਲ ਹੀ ‘ਚ ਹੋਈ ਮੀਟਿੰਗ ਦੌਰਾਨ ਇਸ ਗੱਲ ‘ਤੇ ਸਹਿਮਤੀ ਬਣੀ ਸੀ ਕਿ ਹੁਣ ਸਰਕਾਰੀ ਬੱਸਾਂ ਵੀ ਦਿੱਲੀ ਹਵਾਈ ਅੱਡੇ ‘ਤੇ ਪੁੱਜਣਗੀਆਂ। ਇਹ ਬੱਸਾਂ ਚੰਡੀਗੜ੍ਹ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਅੰਮ੍ਰਿਤਸਰ, ਪਠਾਨਕੋਟ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਸਮੇਤ 10 ਜ਼ਿਲ੍ਹਿਆਂ ਤੋਂ ਚੱਲਣਗੀਆਂ। ਪਨਬੱਸ ਨੇ ਇਸ ਸਬੰਧੀ ਸਾਰੇ ਡਿਪੂ ਮੈਨੇਜਰਾਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ।

ਇਸ ਨਾਲ ਲੋਕਾਂ ਨੂੰ ਪ੍ਰਾਈਵੇਟ ਬੱਸਾਂ ਦੇ ਵੱਧ ਖਰਚੇ ਤੋਂ ਬਚਾਇਆ ਜਾ ਸਕੇਗਾ। ਦਿੱਲੀ ਹਵਾਈ ਅੱਡੇ ‘ਤੇ ਸਰਕਾਰੀ ਵੋਲਵੋ ਬੱਸਾਂ ਦੇ ਦਾਖਲੇ ਨਾਲ ਯਾਤਰੀਆਂ ਨੂੰ ਕਾਫੀ ਸਹੂਲਤ ਮਿਲੇਗੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੀਆਂ ਵੋਲਵੋ ਬੱਸਾਂ ‘ਤੇ ਦਿੱਲੀ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਪਾਬੰਦੀ ਲਗਾਈ ਗਈ ਸੀ, ਜਿਸ ਨੂੰ ਹੁਣ ਹਟਾ ਦਿੱਤਾ ਗਿਆ ਹੈ।




Leave a Reply

Your email address will not be published. Required fields are marked *