ਪੰਜਾਬੀ ਯੂਨੀਵਰਸਿਟੀ ਪਟਿਆਲਾ ਪੁਲਿਸ ਛਾਉਣੀ ‘ਚ ਤਬਦੀਲ ⋆ D5 News


ਪਟਿਆਲਾ: ਬੀਤੇ ਕੁਝ ਦਿਨ ਪਹਿਲਾ ਪੰਜਾਬੀ ਯੂਨੀਵਰਸਿਟੀ ਵਿਚ ਪੰਜਾਬੀ ਵਿਬਾਗ ਦੀ ਇਕ ਲੜਕੀ ਦੀ ਮੌਤ ਹੋ ਜਾਂਦੀ ਹੈ। ਲੜਕੀ ਦੀ ਮੌਤ ਦਾ ਕਾਰਨ ਮਾਨਸਕ ਪ੍ਰੇਸ਼ਾਨੀ ਕਰਕੇ ਦੱਸਿਆ ਜਾ ਰਿਹਾ। ਪਰ ਲੜਕੀ ਦੇ ਮਾਪੀਆਂ ਨੇ ਦੋਸ਼ ਲਗਾਇਆ ਕਿ ਉਸ ਨੂੰ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਪ੍ਰੋਫ਼ੈਸਰ ਵੱਲੋਂ ਮਾਨਸਿਕ ਤੌਰ ਤੇ ਪਰੇਸ਼ਾਨ ਕੀਤਾ ਜਾਂਦਾਂ ਸੀ। ਬੀਮਾਰ ਹੋਣ ਦੇ ਬਾਵਜੂਦ ਵੀ ਉਸ ਨੂੰ ਛੁੱਟੀ ਨਹੀਂ ਦਿੱਤੀ ਗਈ, ਜਿਸ ਕਰਕੇ ਲੜਕੀ ਦੀ ਮੌਤ ਹੋ ਗਈ। ਇਸ ਗੱਲ ਨੂੰ ਲੈ ਕੇ ਯੂਨੀਵਰਸਿਟੀ ਵਿਦਿਆਰਥੀਆਂ ਵੱਲੋਂ ਕਾਫੀ ਰੋਸ਼ ਦੇਖਣ ਨੂੰ ਮਿਲਿਆ। ਯੂਨੀਵਰਸਿਟੀ ਵਿਚ ਵਾਪਰੀ ਘਟਨਾਂ ਤੋਂ ਬਾਅਦ 100 ਦੇ ਕਰੀਬ ਵਿਦਿਆਰਥੀਆਂ ਤੇ FIR ਦਰਜ ਕੀਤੀ ਗਈ ਸੀ।
Punjabi University ਦੇ ਬਾਹਰ Police ਹੀ Police, ਭਖਿਆ ਮਾਹੌਲ, ਜ਼ਿੱਦ ‘ਤੇ ਵਿਦਿਆਰਥੀ | D5 Channel Punjabi
ਜਿਸ ਨੂੰ ਲੈ ਕੇ ਵਿਦਿਆਰਥੀ ਜੱਥੇਬੰਦੀ ‘ਚ ਕਾਫ਼ੀ ਰੋਸ਼ ਦੇਖਣ ਨੂੰ ਮਿਲ ਰਿਹਾ ਹੈ। ਅੱਜ ਵਿਦਿਆਰਥੀ ਜੱਥੇਬੰਦੀ ਵੱਲੋਂ ਪੰਜਾਬੀ ਯੂਨੀਵਰਸਿਟੀ ਵਿਚ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਲੈ ਕੇ ਪੰਜਾਬੀ ਯੂਨੀਵਰਸਿਟੀ ਪੁਲਿਸ ਛਾਉਣੀ ‘ਚ ਤਬਦੀਲ ਹੋ ਗਈ ਹੈ। ਵਿਦਿਆਰਥੀਆਂ ਨੇ ਵੀਸੀ ਤੋਂ ਮੰਗ ਕੀਤੀ ਸੀ ਕਿ ਪ੍ਰੋਫ਼ੈਸਰ ਨੂੰ ਬਰਖਾਸਤ ਕੀਤਾ ਜਾਵੇ ਤੇ ਲੜਕੀ ਦੇ ਘਰਦੀਆਂ ਨੂੰ ਮੂਆਵਜ਼ਾਂ ਦਿੱਤਾ ਜਾਵੇ। MP ਸਿਮਰਨਜੀਤ ਸਿੰਘ ਮਾਨ ਵੱਲੋਂ ਵੀ ਪੰਜਾਬੀ ਯੂਨੀਵਰਸਿਟੀ ਦਾ ਦੌਰਾ ਕੀਤਾ ਗਿਆ ਸੀ ਤੇ ਯੂਨੀਵਰਸਿਟੀ ਪ੍ਰਸ਼ਾਸ਼ਨ ਨੂੰ ਸੱਖਤ ਐਕਸ਼ਨ ਲੈਣ ਦੀ ਗੱਲ ਕਹਿ ਸੀ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *