Site icon Geo Punjab

ਪੰਜਾਬੀ ਸ਼੍ਰੋਮਣੀ ਗਾਇਕ ਸੁਰਿੰਦਰ ਸ਼ਿੰਦਾ ਦਾ ਹੋਇਆ ਦਿਹਾਂਤ ⋆ D5 News


ਪੰਜਾਬੀ ਸ਼੍ਰੋਮਣੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਅੱਜ ਡੀਐਮਸੀ ਹਸਪਤਾਲ ਲੁਧਿਆਣਾ ਵਿੱਚ ਆਖਰੀ ਸਾਹ ਲਿਆ।ਕੁਝ ਦਿਨ ਪਹਿਲਾਂ ਉਨ੍ਹਾਂ ਦਾ ਹਸਪਤਾਲ ਵਿੱਚ ਅਪਰੇਸ਼ਨ ਹੋਇਆ ਸੀ, ਜਿਸ ਤੋਂ ਬਾਅਦ ਸਰੀਰ ਵਿੱਚ ਇਨਫੈਕਸ਼ਨ ਵਧ ਗਈ ਸੀ। ਸ਼ਿੰਦਾ ਕਈ ਦਿਨਾਂ ਤੱਕ ਦੀਪ ਹਸਪਤਾਲ ‘ਚ ਵੈਂਟੀਲੇਟਰ ‘ਤੇ ਰਹੇ। ਇਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਵਿਗੜਨ ਕਾਰਨ ਉਨ੍ਹਾਂ ਨੂੰ ਡੀਐਮਸੀ ਵਿੱਚ ਸ਼ਿਫਟ ਕਰ ਦਿੱਤਾ ਗਿਆ।

ਸ਼ਿੰਦਾ ਦਾ ਕੁੱਝ ਦਿਨ ਪਹਿਲਾਂ ਔਰੀਸਨ ਹਸਪਤਾਲ ਵਿੱਚ ਮਾਮੂਲੀ ਅਪਰੇਸ਼ਨ ਹੋਇਆ ਸੀ, ਜਿਸ ਤੋਂ ਬਾਅਦ ਅਚਾਨਕ ਇਨਫੈਕਸ਼ਨ ਵਧ ਗਈ ਸੀ। ਇਸ ਕਾਰਨ ਉਨ੍ਹਾਂ ਨੂੰ ਸਾਹ ਆਦਿ ਲੈਣ ‘ਚ ਦਿੱਕਤ ਆ ਰਹੀ ਸੀ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version