ਪੰਜਾਬ ਕੈਬਨਿਟ ਦੀ ਅੱਜ ਮੀਟਿੰਗ, ਇਨ੍ਹਾਂ ਫੈਸਲਿਆਂ ‘ਤੇ ਹੋ ਸਕਦੀ ਹੈ ਮੋਹਰ


ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਣ ਜਾ ਰਹੀ ਹੈ। ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰ ਰਹੇ ਹਨ। ਇਸ ਮੀਟਿੰਗ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਭੱਤਾ ਦੇਣ ਦਾ ਫੈਸਲਾ ਲਿਆ ਜਾ ਸਕਦਾ ਹੈ। ਇਹ ਵੀ ਚਰਚਾ ਹੈ ਕਿ ਮੁੱਖ ਮੰਤਰੀ ਵਿਧਾਇਕਾਂ ਦੀ ਕਮਾਈ ‘ਤੇ ਲਗਾਏ ਜਾਣ ਵਾਲੇ ਟੈਕਸ ਨੂੰ ਲੈ ਕੇ ਸਾਥੀ ਮੰਤਰੀਆਂ ਨਾਲ ਵੀ ਸਲਾਹ ਕਰ ਸਕਦੇ ਹਨ। ਲਾਈਸੈਂਸ ਸਬੰਧੀ ਮੁਸ਼ਕਿਲਾਂ, ਅਦਾਲਤ ਦਾ ਫੈਸਲਾ | D5 Channel Punjabi ਇਸ ਤੋਂ ਇਲਾਵਾ ਮੀਟਿੰਗ ‘ਚ ਹੋਰ ਵੀ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ। ਤੀਜੀ ਗਾਰੰਟੀ ਅੱਜ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਕਰ ਸਕਦੀ ਹੈ। ਦੱਸਣਯੋਗ ਹੈ ਕਿ ਅੱਜ ਦੀ ਮੀਟਿੰਗ ਦਾ ਸਮਾਂ ਪਹਿਲਾਂ ਸ਼ਾਮ 4 ਵਜੇ ਨਿਰਧਾਰਿਤ ਕੀਤਾ ਗਿਆ ਸੀ ਪਰ ਬਾਅਦ ਵਿੱਚ ਇਸ ਨੂੰ ਬਦਲ ਦਿੱਤਾ ਗਿਆ ਹੈ। ਮੀਟਿੰਗ ਹੁਣ ਸੋਮਵਾਰ ਨੂੰ ਸਵੇਰੇ 10.30 ਵਜੇ ਹੋਣੀ ਸੀ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *