ਪੰਜਾਬ ਖ਼ਬਰਾਂ: ਵਿਜੀਲੈਂਸ ਬਿਊਰੋ ਨੇ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਇੰਸਪੈਕਟਰ ਅਤੇ ਪੀਐਚਜੀ ਨੂੰ ਰੰਗੇ ਹੱਥੀਂ ਗ੍ਰਿਫਤਾਰ ਕੀਤਾ | ਪਟਿਆਲਾ ਦੀ ਰਾਜਨੀਤੀ



ਵਿਜੀਲੈਂਸ ਬਿਊਰੋ ਨੇ 50,000 ਰੁਪਏ ਦੀ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀਐਚਜੀ ਨੂੰ ਰੰਗੇ ਹੱਥੀਂ ਕਾਬੂ ਕੀਤਾ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਮੋਗਾ ਦੇ ਥਾਣਾ ਕੋਟ ਈਸੇ ਖਾਨ ਵਿਖੇ ਥਾਣਾ ਹਾਊਸ ਅਫ਼ਸਰ (ਐਸ.ਐਚ.ਓ.) ਇੰਸਪੈਕਟਰ ਸੁਨੀਤਾ ਬਾਵਾ ਅਤੇ ਪੰਜਾਬ ਹੋਮਗਾਰਡ (ਪੀ.ਐਚ.ਜੀ.) ਗੁਰਵਤਾਰ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਨੂਰਪੁਰ ਹਕੀਮਾ ਜ਼ਿਲ੍ਹਾ ਮੋਗਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਪੀਐਚਜੀ ਗੁਰਵਤਾਰ ਸਿੰਘ ਨੇ 1,00,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ, ਜਿਸ ਵਿੱਚ ਅਸਫਲ ਰਹਿਣ ‘ਤੇ ਸ਼ਿਕਾਇਤਕਰਤਾ ਨੂੰ ਕੋਟੀਸੇ ਖਾਨ ਥਾਣੇ ਵਿੱਚ ਪਹਿਲਾਂ ਹੀ ਦਰਜ ਕੇਸ ਵਿੱਚ ਫਸਾਇਆ ਜਾਵੇਗਾ ਅਤੇ ਉਸ ਤੋਂ ਬਾਅਦ ਮੁਲਜ਼ਮ 80,000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ। ਮੁਲਜ਼ਮ ਪੀਐਚਜੀ ਗੁਰਵਤਾਰ ਸਿੰਘ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈ ਚੁੱਕਾ ਸੀ ਅਤੇ 60,000 ਰੁਪਏ ਦੀ ਵਾਧੂ ਮੰਗ ਕਰ ਰਿਹਾ ਸੀ। ਜਾਂਚ ਦੌਰਾਨ ਇਹ ਖੁਲਾਸਾ ਹੋਇਆ ਕਿ 50,000 ਰੁਪਏ ਦੀ ਰਿਸ਼ਵਤ ਦੀ ਕਿਸ਼ਤ ਵਿਸ਼ੇਸ਼ ਤੌਰ ‘ਤੇ ਐਸਐਚਓ ਸੁਨੀਤਾ ਬਾਵਾ ਲਈ ਸੀ।
ਨਾਜਾਇਜ਼ ਸੰਤੁਸ਼ਟੀ ਅਦਾ ਕਰਨ ਲਈ ਤਿਆਰ ਨਾ ਹੋਣ ਕਾਰਨ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਰੇਂਜ ਫਿਰੋਜ਼ਪੁਰ ਵਿਖੇ ਪਹੁੰਚ ਕੀਤੀ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਇੰਸਪੈਕਟਰ ਸੁਨੀਤਾ ਬਾਵਾ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਦੋਸ਼ੀ ਪੀਐਚਜੀ ਗੁਰਵਤਾਰ ਸਿੰਘ ਪਾਸੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।
ਇਸ ਸਬੰਧੀ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Leave a Reply

Your email address will not be published. Required fields are marked *