ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਨਵੇਂ ਚੇਅਰਮੈਨ ਨੇ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਮੀਤ ਹੇਅਰ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ।


ਚੰਡੀਗੜ੍ਹ: ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਸ: ਇੰਦਰਜੀਤ ਸਿੰਘ ਮਾਨ ਨੇ ਅੱਜ ਕੈਬਨਿਟ ਮੰਤਰੀਆਂ ਸ੍ਰੀ ਅਮਨ ਅਰੋੜਾ ਅਤੇ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਹਾਜ਼ਰੀ ਵਿੱਚ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਸ੍ਰੀ ਮਾਨ ਨੂੰ ਵਧਾਈ ਦਿੰਦਿਆਂ ਦੋਵਾਂ ਮੰਤਰੀਆਂ ਨੇ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਬੋਰਡ ਨਵੀਆਂ ਬੁਲੰਦੀਆਂ ’ਤੇ ਪਹੁੰਚੇਗਾ। ਉਨ੍ਹਾਂ ਨਵੇਂ ਚੇਅਰਮੈਨ ਨੂੰ ਉਨ੍ਹਾਂ ਦੇ ਹਰ ਯਤਨ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਆਪਣੇ ਸੰਬੋਧਨ ਵਿੱਚ ਨਵੇਂ ਚੇਅਰਮੈਨ ਨੇ ਕਿਹਾ ਕਿ ਖਾਦੀ ਬੋਰਡ ਇੱਕ ਮਹੱਤਵਪੂਰਨ ਸੰਸਥਾ ਹੈ ਜੋ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਬੋਰਡ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਹਰ ਸੰਭਵ ਯਤਨ ਕਰੇਗਾ। ਉਨ੍ਹਾਂ ਕਿਹਾ ਕਿ ਬੋਰਡ ਦੇ ਕੰਮਕਾਜ ਨੂੰ ਨਤੀਜਾਮੁਖੀ ਅਤੇ ਉੱਚ ਪੇਸ਼ੇਵਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਇਕਾਈਆਂ ਨੂੰ ਮੰਡੀਕਰਨ ਦੇ ਮੌਕੇ ਪ੍ਰਦਾਨ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਇਸ ਮੌਕੇ ਵਿਧਾਇਕ ਦਵਿੰਦਰ ਸਿੰਘ ਲਾਡੀ ਢੋਸ ਤੇ ਅੰਮ੍ਰਿਤਪਾਲ ਸਿੰਘ, ਵਣ ਨਿਗਮ ਦੇ ਚੇਅਰਮੈਨ ਰਾਕੇਸ਼ ਪੁਰੀ, ਜ਼ਿਲ੍ਹਾ ਯੋਜਨਾ ਬੋਰਡ ਬਠਿੰਡਾ ਦੇ ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ, ਸ਼ੂਗਰਫੈੱਡ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ ਤੇ ਹੋਰ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *