ਨਵੀਂ ਦਿੱਲੀ, 28 ਮਈ 2024- ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਵੱਡੀ ਕਾਰਵਾਈ ਕੀਤੀ ਹੈ। ਕਈ ਰਾਜਾਂ ਵਿੱਚ ਛਾਪੇਮਾਰੀ ਤੋਂ ਬਾਅਦ ਮਨੁੱਖੀ ਤਸਕਰੀ ਸਿੰਡੀਕੇਟ ਨਾਲ ਜੁੜੇ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮ ਰੁਜ਼ਗਾਰ ਦੇ ਬਹਾਨੇ ਲੋਕਾਂ ਨੂੰ ਕੰਬੋਡੀਆ, ਵੀਅਤਨਾਮ ਅਤੇ ਲਾਓਸ ਆਦਿ ਥਾਵਾਂ ’ਤੇ ਭੇਜਦੇ ਸਨ। ਐਨਆਈਏ ਨੇ ਮੁਲਜ਼ਮਾਂ ਨੂੰ ਪੰਜਾਬ, ਦਿੱਲੀ, ਹਰਿਆਣਾ, ਮਹਾਰਾਸ਼ਟਰ, ਉੱਤਰ ਪ੍ਰਦੇਸ਼, ਬਿਹਾਰ, ਗੁਜਰਾਤ ਅਤੇ ਚੰਡੀਗੜ੍ਹ ਸਮੇਤ 15 ਥਾਵਾਂ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਵਿੱਚ ਵਡੋਦਰਾ ਨਿਵਾਸੀ ਮਨੀਸ਼ ਹਿੰਗੂ, ਗੋਪਾਲਗੰਜ ਨਿਵਾਸੀ ਪਹਿਲਾਦ ਸਿੰਘ, ਦੱਖਣੀ ਪੱਛਮੀ ਦਿੱਲੀ ਨਿਵਾਸੀ ਨਬੀਯਾਲਮ ਰੇਅ, ਗੁਰੂਗ੍ਰਾਮ ਨਿਵਾਸੀ ਬਲਵੰਤ ਕਟਾਰੀਆ ਅਤੇ ਚੰਡੀਗੜ੍ਹ ਨਿਵਾਸੀ ਸਰਤਾਜ ਸਿੰਘ ਸ਼ਾਮਲ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।