ਪੰਜਾਬ ਦੇ ਅੰਦਰ 22 ਜਨਵਰੀ ਨੂੰ ਸਾਰੇ ਸਕੂਲ ਮੁੜ ਖੁੱਲ੍ਹਣ ਜਾ ਰਹੇ ਹਨ। 14 ਜਨਵਰੀ ਨੂੰ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਸਾਰੇ ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 15 ਜਨਵਰੀ ਤੋਂ 21 ਜਨਵਰੀ 2024 ਤੱਕ ਛੁੱਟੀਆਂ ਵਿਚ ਵਾਧਾ ਕੀਤਾ ਸੀ। ਇਸ ਤੋਂ ਬਾਅਦ ਸਰਕਾਰ ਨੇ ਛੁੱਟੀਆਂ ਵਧਾਉਣ ਬਾਰੇ ਕੋਈ ਫ਼ੈਸਲਾ ਨਹੀਂ ਲਿਆ, ਹਾਲਾਂਕਿ ਸੂਬੇ ਦੇ ਤਾਪਮਾਨ ਵਿਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਦੂਜੇ ਪਾਸੇ 21 ਜਨਵਰੀ 2024 ਸਿੱਖਿਆ ਮੰਤਰੀ ਦੇ ਹੁਕਮਾਂ ਮੁਤਾਬਿਕ, ਸਰਦੀ ਦੀਆਂ ਛੁੱਟੀਆਂ ਖ਼ਤਮ ਹੋ ਗਈਆਂ ਹਨ ਅਤੇ 22 ਜਨਵਰੀ ਨੂੰ ਸਾਰੇ ਸਕੂਲ ਮੁੜ ਖੁੱਲ੍ਹ ਜਾਣਗੇ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
