Site icon Geo Punjab

ਪੰਜਾਬ ਚ ਕਈ ਥਾਂ NIA ਨੇ ਕੀਤੀ ਛਾਪੇਮਾਰੀ ⋆ D5 News


ਪੰਜਾਬ ‘ਚ ਅੱਜ ਰਾਸ਼ਟਰੀ ਜਾਂਚ ਏਜੰਸੀ ਨੇ ਅੱਤਵਾਦੀ ਸਬੰਧਾਂ ਨੂੰ ਲੈ ਕੇ ਕਈ ਸ਼ਹਿਰਾਂ ‘ਚ ਛਾਪੇਮਾਰੀ ਕੀਤੀ। ਪੰਜਾਬ ‘ਚ ਮੋਗਾ ਦੇ ਅਧੀਨ ਆਉਂਦੇ ਧੂਰਕੋਟ (ਨਿਹਾਲ ਸਿੰਘ ਵਾਲਾ), ਹੁਸ਼ਿਆਰਪੁਰ ਦੇ ਪਿੰਡ ਡੱਲੇਵਾਲ ਅਤੇ ਜ਼ਿਲਾ ਜਲੰਧਰ ਦੇ ਅਧੀਨ ਪੈਂਦੇ ਪਿੰਡ ਦੌਲਪੁਰ (ਕਿਸ਼ਨਗੜ੍ਹ) ‘ਚ ਵਿਦੇਸ਼ਾਂ ‘ਚ ਬੈਠੇ ਅੱਤਵਾਦੀਆਂ ਅਤੇ ਗੈਂਗਸਟਰਾਂ ਦੇ ਸਬੰਧਾਂ ਨੂੰ ਲੈ ਕੇ NIA ਵੱਲੋਂ ਛਾਪੇਮਾਰੀ ਕੀਤੀ ਗਈ ਹੈ, ਜਿਸ ‘ਚ ਪਰਿਵਾਰ ਨੂੰ ਵੱਖ-ਵੱਖ ਕਮਰਿਆਂ ‘ਚ ਬਿਠਾਇਆ ਗਿਆ ਸੀ। ਅਤੇ ਜਲੰਧਰ ਦੇ ਕਿਸ਼ਨਗੜ੍ਹ ਦੇ ਨਾਲ ਲੱਗਦੇ ਪਿੰਡ ਦੌਲਤਪੁਰ ਵਿੱਚ ਸਾਬਕਾ ਸਰਪੰਚ ਮਲਕੀਤ ਸਿੰਘ ਦੌਲਤਪੁਰ, ਜੋ ਹੁਣ ਅਕਾਲੀ ਦਲ ਦੇ ਆਗੂ ਹਨ, ਦੇ ਘਰ ਛਾਪਾ ਮਾਰਿਆ। NIA ਦੀ ਟੀਮ ਨੇ ਮਲਕੀਤ ਸਿੰਘ ਦੌਲਤਪੁਰ ਦੇ ਘਰ ਕਰੀਬ 3 ਵਜੇ ਛਾਪਾ ਮਾਰਿਆ। ਉਸ ਸਮੇਂ ਸਾਰਾ ਪਰਿਵਾਰ ਸੌਂ ਰਿਹਾ ਸੀ। ਉਨ੍ਹਾਂ ਸਾਰਿਆਂ ਨੂੰ ਵੱਖ-ਵੱਖ ਕਮਰਿਆਂ ‘ਚ ਬਿਠਾ ਕੇ ਵੱਖ-ਵੱਖ ਪੁੱਛਗਿੱਛ ਕੀਤੀ।

ਇਸੇ ਤਰ੍ਹਾਂ ਗੈਂਗਸਟਰ ਸਿੰਡੀਕੇਟ ਸਬੰਧੀ ਮੋਗਾ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਧੂਰਕੋਟ (ਨਿਹਾਲ ਸਿੰਘ ਵਾਲਾ) ‘ਚ ਜਸਵਿੰਦਰ ਸਿੰਘ ਦੇ ਘਰ ‘ਤੇ NIA ਦੀ ਟੀਮ ਨੇ ਛਾਪੇਮਾਰੀ ਕੀਤੀ। ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਬਾਰੇ ਵੀ ਜਸਵਿੰਦਰ ਕੋਲੋਂ ਐਨਆਈਏ ਅਧਿਕਾਰੀਆਂ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਐਨਆਈਏ ਦੀ ਟੀਮ ਨੇ ਅੱਜ ਤੜਕੇ ਤੋਂ ਪਹਿਲਾਂ ਹੁਸ਼ਿਆਰਪੁਰ ਦੇ ਪਿੰਡ ਡੱਲੇਵਾਲ ਵਿੱਚ ਲਵਸ਼ਿੰਦਰ ਸਿੰਘ ਦੇ ਘਰ ਛਾਪਾ ਮਾਰਿਆ। ਲਵਸ਼ਿੰਦਰ ਸਿੰਘ ਪਿਛਲੇ ਦਿਨੀਂ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਆਗੂ ਵੀ ਰਹਿ ਚੁੱਕੇ ਹਨ। ਵਿਦੇਸ਼ਾਂ ‘ਚ ਬੈਠੇ ਖਾਲਿਸਤਾਨੀ ਅਤੇ ਗੈਂਗਸਟਰਾਂ ਨਾਲ ਸਬੰਧਾਂ ਬਾਰੇ ਪੁੱਛਗਿੱਛ ਜਾਰੀ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version