ਪੰਜਾਬ ‘ਚ ਪਰਲ ਕੰਪਨੀ ਦੀ ਜਾਇਦਾਦ ਹੋਵੇਗੀ ਜ਼ਬਤ: ਸਰਕਾਰ ਲੋਕਾਂ ਤੋਂ ਕਰੋੜਾਂ ਰੁਪਏ ਵਸੂਲ ਕਰੇਗੀ


ਚੰਡੀਗੜ੍ਹ, 6 ਮਈ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵੀਟ ਕੀਤਾ ਕਿ, “ਪਰਲ ਕੰਪਨੀ ਨੇ ਲੱਖਾਂ ਲੋਕਾਂ ਤੋਂ ਕਰੋੜਾਂ ਰੁਪਏ ਹੜੱਪ ਲਏ ਹਨ। ਉਨ੍ਹਾਂ ਕਿਹਾ ਕਿ ਕੰਪਨੀ ਦੀ ਪੰਜਾਬ ਵਿੱਚ ਕਾਫੀ ਜਾਇਦਾਦ ਹੈ। ਇਸ ਕਾਰਨ ਸੂਬਾ ਸਰਕਾਰ ਸਾਰੀਆਂ ਮੁਸ਼ਕਿਲਾਂ ਨੂੰ ਦੂਰ ਕਰਕੇ ਪਰਲ ਕੰਪਨੀ ਦੀ ਜਾਇਦਾਦ ਨੂੰ ਕਾਨੂੰਨੀ ਤਰੀਕੇ ਨਾਲ ਆਪਣੇ ਕਬਜ਼ੇ ਵਿੱਚ ਲੈ ਲਵੇਗੀ। ਸੀਐਮ ਮਾਨ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਸੀਐਮ ਮਾਨ ਨੇ ਕਿਹਾ ਕਿ ਪਰਲ ਕੰਪਨੀ ਦੀ ਜਾਇਦਾਦ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਲੋਕਾਂ ਤੋਂ ਲੁੱਟੇ ਗਏ ਸਾਰੇ ਪੈਸੇ ਵਾਪਸ ਕਰਨ ਦਾ ਰਾਹ ਲੱਭਿਆ ਜਾਵੇਗਾ। ਇਸ ਸਬੰਧੀ ਉਨ੍ਹਾਂ ਜਲਦੀ ਹੀ ਵਿਸਥਾਰਪੂਰਵਕ ਜਾਣਕਾਰੀ ਦੇਣ ਦਾ ਐਲਾਨ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *