ਚੰਡੀਗੜ੍ਹ: ਕਾਂਗਰਸ ਤੋਂ ਭਾਜਪਾ ‘ਚ ਸ਼ਾਮਲ ਹੋਏ ਸੁਨੀਲ ਜਾਖੜ ਨੇ ਡੀ5 ਚੈਨਲ ਪੰਜਾਬੀ ਨੂੰ ਦਿੱਤੇ ਇੰਟਰਵਿਊ ‘ਚ ਕਿਹਾ ਹੈ ਕਿ ਕਾਂਗਰਸ ਨੇ ਆਮ ਆਦਮੀ ਅੱਗੇ ਗੋਡੇ ਟੇਕ ਦਿੱਤੇ ਹਨ। ਦਿੱਲੀ ਹਾਈਕਮਾਂਡ ‘ਚ ਹੋਈ ਮੀਟਿੰਗ ‘ਚ ਕਾਂਗਰਸ ਨੇ ਵਿਜੀਲੈਂਸ ਦੀਆਂ ਸਾਰੀਆਂ ਫਾਈਲਾਂ ਨੂੰ ਬੰਦ ਕਰਨ ਦੀ ਸ਼ਰਤ ਆਮ ਆਦਮੀ ਲਈ ਰੱਖੀ ਹੈ। ਪੰਜਾਬ ਦੇ ਆਗੂਆਂ ਵੱਲੋਂ ਰੱਖੀ ਮੀਟਿੰਗ ਮਹਿਜ਼ ਇੱਕ ਰਸਮੀ ਕਾਰਵਾਈ ਹੈ। ਜਾਖੜ ਨੇ ਅੱਜ ਦੀ ਮੀਟਿੰਗ ‘ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਗੈਰਹਾਜ਼ਰੀ ‘ਤੇ ਸਵਾਲ ਚੁੱਕੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।