ਕੀਰਤਪੁਰ ਸਾਹਿਬ ਵਿਖੇ ਵੰਦੇ ਭਾਰਤ ਟਰੇਨ ਦੀ ਲਪੇਟ ‘ਚ ਆਉਣ ਕਾਰਨ ਤਿੰਨ ਸਾਲਾ ਬੱਚੀ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਲੜਕੀ ਦਾ ਨਾਂ ਖੁਸ਼ੀ ਸੀ। ਉਹ ਆਪਣੇ ਕੰਮ ਲਈ ਗਏ ਹੋਏ ਸਨ ਅਤੇ ਉਨ੍ਹਾਂ ਦੀ ਲੜਕੀ ਉਨ੍ਹਾਂ ਦੇ ਪਿੱਛੇ ਆ ਗਈ। ਉਨ੍ਹਾਂ ਦੱਸਿਆ ਕਿ ਲੜਕੀ ਨੂੰ ਅਚਾਨਕ ਭਾਰਤ ਟਰੇਨ ਨੇ ਟੱਕਰ ਮਾਰ ਦਿੱਤੀ। ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੂਜੇ ਪਾਸੇ ਜੀਆਰਪੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।