ਪੰਜਾਬ ਤੋਂ ਆਮ ਆਦਮੀ ਪਾਰਟੀ ਵੱਲੋਂ ਐਲਾਨੇ ਗਏ ਪਹਿਲੇ 8 ਉਮੀਦਵਾਰਾਂ ‘ਚ ਪੰਜਾਬੀ ਕਲਾਕਾਰ ਕਰਮਜੀਤ ਅਨਮੋਲ ਨੂੰ ਵੀ ਟਿਕਟ ਮਿਲੀ |


ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਆਪਣੇ ਪਹਿਲੇ 8 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਉਮੀਦਵਾਰਾਂ ਵਿੱਚੋਂ 5 ਕੈਬਨਿਟ ਮੰਤਰੀਆਂ ਨੂੰ ਸੰਸਦ ਮੈਂਬਰ ਦੀ ਟਿਕਟ ਦਿੱਤੀ ਗਈ ਹੈ। ਕੁਲਦੀਪ ਧਾਲੀਵਾਲ ਨੂੰ ਅੰਮ੍ਰਿਤਸਰ ਤੋਂ, ਲਾਲਜੀਤ ਸਿੰਘ ਭੁੱਲਰ ਨੂੰ ਖੰਡੂਰ ਸਾਹਿਬ ਤੋਂ, ਗੁਰਮੀਤ ਸਿੰਘ ਖੁੱਡੀਆਂ ਨੂੰ ਬਠਿੰਡਾ, ਮੀਤ ਹੇਅਰ ਨੂੰ ਸੰਗਰੂਰ ਅਤੇ ਡਾ ਬਲਬੀਰ ਸਿੰਘ ਨੂੰ ਪਟਿਆਲਾ ਤੋਂ ਟਿਕਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਫਤਹਿਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀਪੀ ਨੂੰ ਟਿਕਟ ਦਿੱਤੀ ਗਈ ਹੈ। ਗੁਰਪ੍ਰੀਤ ਸਿੰਘ ਜੀਪੀ ਕੁੱਜ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਜਲੰਧਰ ਅਤੇ ਫਰੀਦਕੋਟ ਤੋਂ ਸ਼ੁਸ਼ੀਲ ਕੁਮਾਰ ਰਿੰਕੂ ਜਿਸ ‘ਤੇ ਆਮ ਆਦਮੀ ਪਾਰਟੀ ਨੇ ਵੱਡਾ ਦਾਅ ਖੇਡਦੇ ਹੋਏ ਪੰਜਾਬੀ ਕਲਾਕਾਰ ਕਰਮਜੀਤ ਅਨਮੋਲ ਨੂੰ ਟਿਕਟ ਦਿੱਤੀ ਹੈ। ਇਨ੍ਹਾਂ ਟਿਕਟਾਂ ਵਿੱਚੋਂ ਸੰਗਰੂਰ ਸੀਟ ਸਭ ਤੋਂ ਚਰਚਿਤ ਸੀਟ ਹੈ। ਜਿਸ ‘ਤੇ ਸਭ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੰਸਦ ਮੈਂਬਰ ਦੀ ਚੋਣ ਲੜ ਰਹੇ ਹਨ। ਫਿਲਹਾਲ ਹੁਣ ਤੱਕ 8 ਉਮੀਦਵਾਰਾਂ ਦਾ ਐਲਾਨ ਹੋ ਚੁੱਕਾ ਹੈ ਅਤੇ 5 ਉਮੀਦਵਾਰਾਂ ਦੇ ਨਾਵਾਂ ‘ਤੇ ਅਜੇ ਮੋਹਰ ਲੱਗਣੀ ਬਾਕੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *