ਪੰਜਾਬ ਦਾ ਮਾਹੌਲ ਖਰਾਬ ਹੋਣ ਦੇ ਡਰ ਕਾਰਨ ਕੰਗਨਾ ਦੀ ਫਿਲਮ ਨੂੰ ਰੋਕਣ ਦੀ ਮੰਗ ਕੀਤੀ ਜਾ ਰਹੀ ਹੈ


ਨਵੀਂ ਦਿੱਲੀ: ਮੰਡੀ ਤੋਂ ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਦੀ ਨਵੀਂ ਫ਼ਿਲਮ ‘ਐਮਰਜੈਂਸੀ’ ‘ਤੇ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਹੈ ਕਿ ਫਿਲਮ ਵਿੱਚ ਸਿੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦੀਆਂ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਸਮਾਜ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਹੈ। ਜੇਕਰ ਇਸ ਫ਼ਿਲਮ ਵਿੱਚ ਸਿੱਖਾਂ ਨੂੰ ਵੱਖਵਾਦੀ ਜਾਂ ਅੱਤਵਾਦੀ ਵਜੋਂ ਦਰਸਾਇਆ ਗਿਆ ਹੈ ਤਾਂ ਇਹ ਇੱਕ ਡੂੰਘੀ ਸਾਜ਼ਿਸ਼ ਹੈ। ਇਹ ਫਿਲਮ ਦੂਜੀਆਂ ਕੌਮਾਂ ਵਿੱਚ ਸਿੱਖਾਂ ਪ੍ਰਤੀ ਨਫਰਤ ਪੈਦਾ ਕਰਨ ਲਈ ਇੱਕ ਮਨੋਵਿਗਿਆਨਕ ਹਮਲਾ ਹੈ, ਜਿਸ ਦਾ ਸਰਕਾਰ ਨੂੰ ਅਗਾਊਂ ਨੋਟਿਸ ਲੈ ਕੇ ਬੰਦ ਕਰਨਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖਾਲਸਾ ਮਲੋਆ ਨੇ ਪ੍ਰੈਸ ਬਿਆਨ ਰਾਹੀਂ ਕੀਤਾ। Kolkata Dr. Rape case: ਸੁਪਰੀਮ ਕੋਰਟ ‘ਚ ਹੋਈ ਸੁਣਵਾਈ ਸੰਸਦ ਮੈਂਬਰ ਭਾਈ ਖਾਲਸਾ ਨੇ ਕਿਹਾ ਕਿ ਦੇਸ਼ ‘ਚ ਸਿੱਖਾਂ ‘ਤੇ ਨਫਰਤੀ ਹਮਲਿਆਂ ਦੀਆਂ ਖਬਰਾਂ ਅਕਸਰ ਹੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਅਜਿਹੇ ‘ਚ ਇਹ ਫਿਲਮ ਸਿੱਖਾਂ ਪ੍ਰਤੀ ਨਫਰਤ ਫੈਲਾਉਣ ਦਾ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਇਸ ਦੇਸ਼ ਲਈ ਮਹਾਨ ਕੁਰਬਾਨੀਆਂ ਦਿੱਤੀਆਂ ਹਨ ਜਿਨ੍ਹਾਂ ਨੂੰ ਫਿਲਮਾਂ ਰਾਹੀਂ ਪੂਰੀ ਤਰ੍ਹਾਂ ਉਜਾਗਰ ਨਹੀਂ ਕੀਤਾ ਗਿਆ ਪਰ ਸਿੱਖਾਂ ਨੂੰ ਬਦਨਾਮ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਫਿਰਕੂ ਸਦਭਾਵਨਾ ਅਤੇ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਇਤਰਾਜ਼ਯੋਗ ਫਿਲਮਾਂ ਜਾਂ ਗੀਤਾਂ ‘ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਉਨ੍ਹਾਂ ਸਮਾਜ ਵਿੱਚ ਸਦਭਾਵਨਾ ਅਤੇ ਸ਼ਾਂਤੀ ਬਣਾਈ ਰੱਖਣ ਲਈ ਵਚਨਬੱਧਤਾ ਪ੍ਰਗਟਾਉਂਦਿਆਂ ਕਿਹਾ ਕਿ ਉਹ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਲਈ ਹਮੇਸ਼ਾ ਦ੍ਰਿੜ੍ਹ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *