‘ਪੰਜਾਬ ਦੀ ਸ਼ਾਂਤੀ ਤੇ ਭਾਈਚਾਰਾ ਹਰ ਕੀਮਤ ‘ਤੇ ਕਾਇਮ ਰੱਖਿਆ ਜਾਵੇਗਾ’: ਮੁੱਖ ਮੰਤਰੀ ਮਾਨ – ਪੰਜਾਬੀ ਨਿਊਜ਼ ਪੋਰਟਲ


ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਕਰਨ ਵਾਲੇ ਸ਼ਾਰਪ ਸ਼ੂਟਰ ਮਨਪ੍ਰੀਤ ਮਨੂੰ ਕੁੱਸਾ ਅਤੇ ਜਗਰੂਪ ਰੂਪਾ ਨੂੰ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭਕਨਾ ਵਿਖੇ ਪੁਲਿਸ ਨੇ ਐਨਕਾਊਂਟਰ ਦੌਰਾਨ ਢੇਰ ਕਰ ਦਿੱਤਾ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਪ੍ਰਤੀਕਰਮ ਸਾਹਮਣੇ ਆਇਆ ਹੈ। ਉਨ੍ਹਾਂ ਵੱਲੋਂ ਇੱਕ ਟਵੀਟ ਕੀਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਨੇ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਗੱਲ ਦੁਹਰਾਈ ਹੈ। ਉਨ੍ਹਾਂ ਟਵੀਟ ਕੀਤਾ ਕਿ ‘ਮੇਰੀ ਸਰਕਾਰ ਵੱਲੋਂ ਗੈਂਗਸਟਰ ਕਲਚਰ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਵਿੱਚ ਵੱਡੀ ਸਫ਼ਲਤਾ ਲਈ ਅੱਜ ਪੰਜਾਬ ਪੁਲਿਸ ਅਤੇ ਗੈਂਗਸਟਰ ਵਿਰੋਧੀ ਟਾਸਕ ਫੋਰਸ ਨੂੰ ਵਧਾਈ, ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਿਆ ਜਾਵੇਗਾ। ..

ਜਾਣੋ ਕੌਣ ਸਨ ਮੂਸੇਵਾਲਾ ਨੂੰ ਮਾਰਨ ਵਾਲੇ ਗੈਂਗਸਟਰ ਮਨੂ ਕੁੱਸਾ ਅਤੇ ਜਗਰੂਪ ਰੂਪਾ, ਕਿਸਨੇ ਚਲਾਈ ਪਹਿਲੀ ਗੋਲੀ

ਦੱਸਣਯੋਗ ਹੈ ਕਿ ਬੁੱਧਵਾਰ ਸਵੇਰੇ ਅੰਮ੍ਰਿਤਸਰ ਪੁਲਿਸ ਸੂਚਨਾ ਦੇ ਆਧਾਰ ‘ਤੇ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭਕਨਾ ਦਿਹਾਤੀ ਪਹੁੰਚੀ ਸੀ। ਜਿੱਥੇ ਪਹਿਲਾਂ ਤੋਂ ਹਥਿਆਰਾਂ ਨਾਲ ਲੈਸ ਗੈਂਗਸਟਰਾਂ ਨੇ ਪੁਲਿਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕਰਦੇ ਹੋਏ ਫਾਇਰਿੰਗ ਕੀਤੀ। ਜਿਸ ਵਿੱਚ ਗੈਂਗਸਟਰ ਮਨੂ ਕੁੱਸਾ ਅਤੇ ਜਗਰੂਪ ਰੂਪਾ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਸਨ।




Leave a Reply

Your email address will not be published. Required fields are marked *