ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੋਮਵਾਰ ਨੂੰ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਸਕੱਤਰ ਸੂਚਨਾ ਅਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ ਅਤੇ ਡਾਇਰੈਕਟਰ ਸੋਨਾਲੀ ਗਿਰੀ ਨੇ ਕੈਬਨਿਟ ਮੰਤਰੀ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ। ਇਸ ਮੌਕੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ