ਪੰਜਾਬ ਦੇ ਖੇਤੀਬਾੜੀ ਮੰਤਰੀ ਦਾ ਵੱਡਾ ਐਕਸ਼ਨ, ਪਰਾਲੀ ਸਾੜਨ ਦੇ ਮਾਮਲੇ ‘ਚ ਲਾਪਰਵਾਹੀ ਵਰਤਣ ਵਾਲੇ 4 ਅਧਿਕਾਰੀ ਮੁਅੱਤਲ


ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਮਾਮਲੇ ਵਿੱਚ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਹਰਬੰਸ ਸਿੰਘ, ਖੇਤੀਬਾੜੀ ਅਫ਼ਸਰ ਸਮਾਣਾ (ਪਟਿਆਲਾ) ਸਤੀਸ਼ ਕੁਮਾਰ, ਖੇਤੀਬਾੜੀ ਅਫ਼ਸਰ ਚੋਹਲਾ ਨੂੰ ਡੀ. ਸਾਹਿਬ (ਤਰਨਤਾਰਨ) ਹਰਪਾਲ ਸਿੰਘ ਅਤੇ ਖੇਤੀਬਾੜੀ ਅਫਸਰ ਪੱਟੀ (ਤਰਨਤਾਰਨ) ਭੁਪਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੂਸੇਵਾਲਾ ਦੇ ਕਾਤਲਾਂ ਦੀ ਵੀਡੀਓ ਆਈ ਸਾਹਮਣੇ, ਪੱਬ ‘ਚ ਪੁਲਿਸ ਅਧਿਕਾਰੀ ‘ਤੇ ਚੱਲੀ ਪਾਰਟੀ, ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ ਉਨ੍ਹਾਂ ਟਵੀਟ ਕੀਤਾ ਕਿ ਅੱਜ ਮੈਂ ਪੰਜਾਬ ਦੇ ਸੰਗਰੂਰ, ਪਟਿਆਲਾ ਅਤੇ ਤਰਨਤਾਰਨ ਦੇ ਚਾਰ ਅਧਿਕਾਰੀਆਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਲਾਪਰਵਾਹੀ ਵਰਤਣ ਲਈ ਮੁਅੱਤਲ ਕਰ ਦਿੱਤਾ ਹੈ, ਤਾਂ ਜੋ ਕਿਸਾਨਾਂ ਦੀ ਮਦਦ ਕੀਤੀ ਜਾ ਸਕੇ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਜਾ ਸਕੇ ਕਿ ਜੇਕਰ ਉਨ੍ਹਾਂ ਨੇ ਆਪਣੀ ਡਿਊਟੀ ਸਹੀ ਢੰਗ ਨਾਲ ਨਹੀਂ ਨਿਭਾਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅੱਜ ਮੈਂ ਪੰਜਾਬ ਦੇ ਸੰਗਰੂਰ, ਪਟਿਆਲਾ ਅਤੇ ਤਰਨਤਾਰਨ ਦੇ ਚਾਰ ਅਧਿਕਾਰੀਆਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਲਾਪਰਵਾਹੀ, ਕਿਸਾਨਾਂ ਦੀ ਮਦਦ ਕਰਨ ਅਤੇ ਉਹਨਾਂ ਨੂੰ ਇਹ ਸਮਝਾਉਣ ਲਈ ਮੁਅੱਤਲ ਕੀਤਾ ਹੈ ਕਿ ਜੇਕਰ ਉਹਨਾਂ ਨੇ ਆਪਣੀ ਡਿਊਟੀ ਸਹੀ ਢੰਗ ਨਾਲ ਨਹੀਂ ਕੀਤੀ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ @BhagwantMann @AAPPunjab @AamAadmiParty @ANI pic .twitter.com/6YJfeb62RC — ਕੁਲਦੀਪ ਧਾਲੀਵਾਲ (@KuldeepSinghAAP) ਅਕਤੂਬਰ 30, 2022 ਪੋਸਟ ਬੇਦਾਅਵਾ ਵਿਚਾਰ/ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਨਾਲ ਕੋਈ ਸਮੱਸਿਆ ਹੈ ਆਰਟੀਕਲ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।



Leave a Reply

Your email address will not be published. Required fields are marked *