ਪੰਜਾਬ ਦੇ ਬਜਟ ਵਿੱਚ ਸੂਬੇ ਵਿੱਚ ਵੱਧ ਰਹੇ ਸ਼ਹਿਰੀਕਰਨ ਨੂੰ ਪੂਰਾ ਕਰਨ ਲਈ ਯੋਜਨਾਬੱਧ ਟਾਊਨਸ਼ਿਪਾਂ ਦੀ ਕਲਪਨਾ ਕੀਤੀ ਗਈ ਹੈ, ਅਮਨ ਅਰੋੜਾ –


*ਗਮਾਡਾ ਅਤੇ ਹੋਰ ਵਿਕਾਸ ਅਥਾਰਟੀਆਂ ਨਵੀਆਂ ਸ਼ਹਿਰੀ ਜਾਇਦਾਦਾਂ ਨੂੰ ਵਿਕਸਤ ਕਰਨ ਲਈ*

ਚੰਡੀਗੜ੍ਹ, 10 ਮਾਰਚ:

ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਵਿੱਤੀ ਸਾਲ 2023-24 ਦੇ ਆਮ ਬਜਟ ਵਿੱਚ ਸੂਬੇ ਵਿੱਚ ਵੱਧ ਰਹੇ ਸ਼ਹਿਰੀਕਰਨ ਨੂੰ ਪੂਰਾ ਕਰਨ ਲਈ ਵਿਸ਼ਵ ਪੱਧਰੀ ਯੋਜਨਾਬੱਧ ਟਾਊਨਸ਼ਿਪ ਵਿਕਸਤ ਕਰਨ ਦੀ ਕਲਪਨਾ ਕੀਤੀ ਗਈ ਹੈ।

ਸ੍ਰੀ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਵੱਲੋਂ ਸ਼ਹਿਰੀ ਖੇਤਰਾਂ ਵਿੱਚ ਅਤਿਆਧੁਨਿਕ ਸਹੂਲਤਾਂ ਨਾਲ ਲੈਸ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਅਨੁਸਾਰ ਸ਼ਹਿਰੀ ਵਿਕਾਸ ਅਥਾਰਟੀਆਂ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਨਵੀਆਂ ਟਾਊਨਸ਼ਿਪਾਂ ਬਣਾਉਣ ਦਾ ਹੁਕਮ ਦਿੱਤਾ ਗਿਆ ਹੈ।

ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਰਿਹਾਇਸ਼ੀ, ਵਪਾਰਕ ਅਤੇ ਉਦਯੋਗਿਕ ਪਲਾਟਾਂ ਦੇ ਵਿਕਾਸ ਲਈ ਐਸ.ਏ.ਐਸ ਨਗਰ (ਮੁਹਾਲੀ) ਵਿਖੇ 1,600 ਏਕੜ ਰਕਬੇ ਵਿੱਚ ਇੱਕ ਨਵੀਂ ਅਰਬਨ ਅਸਟੇਟ ਵਿਕਸਤ ਕਰ ਰਹੀ ਹੈ। ਇਸ ਤੋਂ ਇਲਾਵਾ ਈਕੋ ਸਿਟੀ-3 ਦੇ ਨਾਂ ਹੇਠ ਨਿਊ ਚੰਡੀਗੜ੍ਹ ਵਿੱਚ 1000 ਏਕੜ ਰਕਬੇ ਵਿੱਚ ਅਰਬਨ ਅਸਟੇਟ ਸਥਾਪਤ ਕਰਨ ਲਈ ਐਕਵਾਇਰ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਕਿ ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਵਿੱਤੀ ਸਾਲ 2023-24 ਵਿੱਚ ਲੁਧਿਆਣਾ ਵਿੱਚ 1600 ਏਕੜ ਰਕਬੇ ਵਿੱਚ ਅਰਬਨ ਅਸਟੇਟ ਦੀ ਸਥਾਪਨਾ ਕਰੇਗੀ। ਇਸੇ ਤਰ੍ਹਾਂ ਬਠਿੰਡਾ ਵਿਕਾਸ ਅਥਾਰਟੀ ਵੱਲੋਂ ਬਠਿੰਡਾ ਵਿੱਚ 200 ਏਕੜ ਰਕਬੇ ਵਿੱਚ ਇੱਕ ਟਾਊਨਸ਼ਿਪ ਵਿਕਸਤ ਕੀਤੀ ਜਾਵੇਗੀ।

ਉਨ੍ਹਾਂ ਅੱਗੇ ਕਿਹਾ ਕਿ ਹਾਊਸਿੰਗ ਅਤੇ ਅਰਬਨ ਡਿਵੈਲਪਮੈਂਟ ਵਿਭਾਗ ਨੇ ਲੈਂਡ ਯੂਜ਼ (ਸੀਐਲਯੂ), ਕੰਪਲੀਸ਼ਨ ਸਰਟੀਫਿਕੇਟ, ਲੇਆਉਟ ਅਤੇ ਬਿਲਡਿੰਗ ਪਲਾਨ ਦੇਣ ਲਈ ਵਿਕਾਸ ਅਥਾਰਟੀਆਂ ਦੇ ਪੱਧਰ ਤੱਕ ਸ਼ਕਤੀਆਂ ਦਾ ਵਿਕੇਂਦਰੀਕਰਨ ਕੀਤਾ ਹੈ। ਇਸ ਪ੍ਰਕ੍ਰਿਆ ਨੂੰ ਸਰਲ ਬਣਾਉਣ ਲਈ ਇੱਕ ਹੋਰ ਕਦਮ ਵਿੱਚ, ਬਿਲਡਿੰਗ ਪਲਾਨ ਦੀ ਮਨਜ਼ੂਰੀ ਅਤੇ ਇਕੱਲੇ ਉਦਯੋਗਾਂ ਨੂੰ ਸੰਪੂਰਨਤਾ ਸਰਟੀਫਿਕੇਟ ਦੇਣ ਦਾ ਅਧਿਕਾਰ ਡਾਇਰੈਕਟਰ, ਫੈਕਟਰੀਜ਼ ਨੂੰ ਸੌਂਪਿਆ ਗਿਆ ਹੈ।

ਉਨ•ਾਂ ਨੇ ਰਾਜ ਸਰਕਾਰ ਦਾ 1000 ਕਰੋੜ ਰੁਪਏ ਦਾ ਬਜਟ ਪੇਸ਼ ਕਰਨ ਲਈ ਧੰਨਵਾਦ ਕੀਤਾ। ਵਿੱਤੀ ਸਾਲ 2023-24 ਵਿੱਚ ਸਥਾਨਕ ਸਰਕਾਰਾਂ ਅਤੇ ਸ਼ਹਿਰੀ ਵਿਕਾਸ ਲਈ 6,596 ਕਰੋੜ।

Leave a Reply

Your email address will not be published. Required fields are marked *