ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਹੰਗਾਮਾ ਹੋਇਆ ਹੈ। ਵਿਰੋਧੀ ਪਾਰਟੀਆਂ ਪੰਜਾਬ ਵਿਚ ਕਾਨੂੰਨ ਵਿਵਸਥਾ ‘ਤੇ ਬਹਿਸ ਕਰਵਾਉਣ ‘ਤੇ ਅੜੇ ਹਨ।
ਉਨ੍ਹਾਂ ਕਿਹਾ ਕਿ ਜਦੋਂ ਸੀਐਮ ਭਗਵੰਤ ਮਾਨ ਕਹਿ ਰਹੇ ਹਨ ਕਿ ਮੇਰੀ ਜਾਨ ਨੂੰ ਖ਼ਤਰਾ ਹੈ ਤਾਂ ਪੰਜਾਬ ਵਿੱਚ ਕੌਣ ਸੁਰੱਖਿਅਤ ਰਹੇਗਾ। ਇਸ ਮੁੱਦੇ ‘ਤੇ ਬਹਿਸ ਹੋਣੀ ਚਾਹੀਦੀ ਹੈ। ਬਹਿਸ ਮਨਜ਼ੂਰ ਨਾ ਹੋਣ ‘ਤੇ ਵਿਰੋਧੀ ਧਿਰ ਦੇ ਵਿਧਾਇਕ ਨਾਅਰੇਬਾਜ਼ੀ ਕਰ ਰਹੇ ਹਨ।
ਇਸ ਤੋਂ ਪਹਿਲਾਂ ਸਵੇਰੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਸਮੇਤ 11 ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 13 ਮਿੰਟ ਦੇ ਸੈਸ਼ਨ ਤੋਂ ਬਾਅਦ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ
