ਮਲੋਟ: ਪੰਜਾਬ ਦੇ ਮਸ਼ਹੂਰ ਗੈਂਗਸਟਰ ਵਿੱਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਦੀ ਲਾਸ਼ ਰੇਲਵੇ ਲਾਈਨ ਨੇੜਿਓਂ ਭੇਤਭਰੀ ਹਾਲਤ ਵਿੱਚ ਮਿਲੀ ਹੈ। ਖਿਡਾਰੀ ਤੋਂ ਗੈਂਗਸਟਰ ਬਣੇ ਹਰਜਿੰਦਰ ਸਿੰਘ ਵਿੱਕੀ ਗੌਂਡਰ ਦਾ ਪਿਤਾ ਮਹਿਲ ਸਿੰਘ ਪਿਛਲੇ 2 ਦਿਨਾਂ ਤੋਂ ਘਰੋਂ ਲਾਪਤਾ ਸੀ। ਇਹ ਖੁਦਕੁਸ਼ੀ ਹੈ ਜਾਂ ਕਤਲ ਇਸ ਦੀ ਪੁਲਿਸ ਜਾਂਚ ਕਰ ਰਹੀ ਹੈ। ਬੀਤੀ ਮੰਗਲਵਾਰ ਤੜਕੇ 2:30 ਵਜੇ ਜੀਆਰਪੀ ਮਲੋਟ ਨੂੰ ਕਬਰਵਾਲਾ ਅਤੇ ਡੱਬਵਾਲੀ ਢਾਬ ਨੇੜੇ ਰੇਲਵੇ ਲਾਈਨ ‘ਤੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ। ਲਾਸ਼ ਦੀ ਸ਼ਨਾਖਤ ਸਬੰਧੀ ਆਸ-ਪਾਸ ਦੇ ਪਿੰਡਾਂ ‘ਚ ਮ੍ਰਿਤਕ ਦੇ ਠਿਕਾਣਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਕੱਲ੍ਹ ਦੇਰ ਸ਼ਾਮ ਵਿੱਕੀ ਗੌਂਡਰ ਦੇ ਦੋ ਮਾਮਾ ਜਗਦੀਸ਼ ਸਿੰਘ ਅਤੇ ਬਖਸ਼ੀਸ਼ ਸਿੰਘ ਨੇ ਮਲੋਟ ਦੇ ਸਰਕਾਰੀ ਹਸਪਤਾਲ ਮਲੋਟ ਵਿਖੇ ਮ੍ਰਿਤਕ ਦੀ ਪਛਾਣ ਕੀਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
