ਪੰਜਾਬ ਨੂੰ ਕੱਲ੍ਹ ਤੋਂ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਅਨੁਸਾਰ 15 ਜੂਨ ਤੋਂ ਬੱਦਲ ਛਾਏ ਰਹਿਣਗੇ ਅਤੇ ਤੇਜ਼ ਹਵਾਵਾਂ ਚੱਲਣਗੀਆਂ। ਤਾਪਮਾਨ ਹੇਠਾਂ ਆਉਣ ਦੀ ਉਮੀਦ ਹੈ। ਆਉਣ ਵਾਲੇ ਦਿਨਾਂ ਵਿੱਚ ਰਾਜ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਵੀ ਸੰਭਾਵਨਾ ਹੈ। ਹਵਾ ਦੀ ਰਫ਼ਤਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ। ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਬਾਅਦ ਪੰਜਾਬ ਵਿੱਚ 18 ਜੂਨ ਤੱਕ ਹਨੇਰੀ, ਬੱਦਲਵਾਈ ਅਤੇ ਤੇਜ਼ ਹਵਾਵਾਂ ਵਿਚਾਲੇ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਦੀ ਭਵਿੱਖਬਾਣੀ ਮੁਤਾਬਕ ਤਾਪਮਾਨ ਵੀ ਹੇਠਾਂ ਆਵੇਗਾ ਅਤੇ ਗਰਮੀ ਤੋਂ ਰਾਹਤ ਮਿਲੇਗੀ।
ਭਾਰਤੀ ਮੌਸਮ ਵਿਭਾਗ ਮੁਤਾਬਕ ਪ੍ਰੀ-ਮਾਨਸੂਨ ਵੀਰਵਾਰ ਤੋਂ ਉੱਤਰੀ ਭਾਰਤ ‘ਚ ਦਸਤਕ ਦੇਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਸ਼ਹਿਰਾਂ ਵਿੱਚ 16 ਤੋਂ 18 ਜੂਨ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ ਪਰ ਉਦੋਂ ਤੱਕ ਹੀਟ ਵੇਵ ਜਾਰੀ ਰਹੇਗੀ। ਪੰਜਾਬ ਦੇ ਕਈ ਸ਼ਹਿਰਾਂ ਵਿੱਚ ਅੱਜ ਪਾਰਾ 43 ਡਿਗਰੀ ਨੂੰ ਪਾਰ ਕਰ ਸਕਦਾ ਹੈ। ਮਾਨਸੂਨ ਦੇ 30 ਜੂਨ ਦੇ ਆਸ-ਪਾਸ ਪੰਜਾਬ ਵਿੱਚ ਪਹੁੰਚਣ ਦੀ ਸੰਭਾਵਨਾ ਹੈ।ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਕੜਾਕੇ ਦੀ ਗਰਮੀ ਜਾਰੀ ਹੈ, ਜਿੱਥੇ ਆਮ ਲੋਕਾਂ ਦਾ ਜੀਵਨ ਪੱਧਰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ।
ਮਿਲੀ ਜਾਣਕਾਰੀ ਅਨੁਸਾਰ ਲੋਕ ਘਰਾਂ ਤੋਂ ਬਾਹਰ ਨਿਕਲਣ ਤੋਂ ਝਿਜਕ ਰਹੇ ਹਨ।
ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ‘ਚ ਪੰਜਾਬ ਅਤੇ ਚੰਡੀਗੜ੍ਹ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਪੰਜਾਬ ਵਿੱਚ ਆਮ ਤੌਰ ‘ਤੇ ਜੂਨ ਦੇ ਮਹੀਨੇ ਵਿੱਚ 8.2 ਮਿਲੀਮੀਟਰ ਬਾਰਿਸ਼ ਹੁੰਦੀ ਹੈ, ਜਦੋਂ ਕਿ ਹੁਣ ਤੱਕ 0.1 ਪ੍ਰਤੀਸ਼ਤ ਬਾਰਿਸ਼ ਹੋਈ ਹੈ। ਮੀਂਹ ਨਾ ਪੈਣ ਕਾਰਨ ਫ਼ਸਲਾਂ ਪ੍ਰਭਾਵਿਤ ਹੋ ਰਹੀਆਂ ਹਨ।