ਮੋਗਾ: ਸਾਬਕਾ ਵਿਧਾਇਕ ਹਰਜੋਤ ਕਮਲ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਖਿਲਾਫ ਅਪਰਾਧਿਕ ਸ਼ਿਕਾਇਤ ਦਰਜ ਕਰਵਾਈ ਹੈ। ਇਸ ਸ਼ਿਕਾਇਤ ਵਿੱਚ ਹਰਜੋਤ ਕਮਲ ਨੇ ਲਿਖਿਆ ਹੈ ਕਿ ਹਰਪਾਲ ਚੀਮਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੋਸ਼ ਲਾਇਆ ਸੀ ਕਿ ਉਸ ਨੇ ਮਿਲੀਭੁਗਤ ਨਾਲ ਵਾਹੀਯੋਗ ਜ਼ਮੀਨ ਨੂੰ ਵਪਾਰਕ ਜ਼ਮੀਨ ਵਿੱਚ ਤਬਦੀਲ ਕਰ ਦਿੱਤਾ ਹੈ। ਕਿਸਾਨਾਂ ਨੂੰ ਮਿਲਿਆ ਮੁਆਵਜ਼ਾ, ਸਰਕਾਰ ਨੇ ਕੀਤਾ ਵੱਡਾ ਐਲਾਨ D5 Channel Punjabi ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਹਰਜੋਤ ਕਮਲ ਨੇ ਕਿਹਾ ਕਿ ਚੀਮਾ ਨੇ ਉਨ੍ਹਾਂ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਕਾਰਨ ਉਨ੍ਹਾਂ ਨੇ ਹਰਪਾਲ ਚੀਮਾ ਖਿਲਾਫ ਮਾਮਲਾ ਦਰਜ ਕਰਵਾਇਆ ਹੈ ਅਤੇ ਇਸ ਦੇ ਨਾਲ ਹੀ ਮੋਗਾ ਅਦਾਲਤ ਨੇ ਹਰਪਾਲ ਚੀਮਾ ਨੂੰ ਤਲਬ ਕੀਤਾ ਹੈ। ਉਨ੍ਹਾਂ ਨੂੰ 15 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਹਰਜੋਤ ਕਮਲ ਨੇ ਕਿਹਾ ਕਿ ਹਰਪਾਲ ਚੀਮਾ ਵੱਲੋਂ ਉਨ੍ਹਾਂ ’ਤੇ ਲਾਏ ਗਏ ਦੋਸ਼ਾਂ ਵਿੱਚ ਨਾ ਤਾਂ ਕੋਈ ਸਚਾਈ ਹੈ ਅਤੇ ਨਾ ਹੀ ਉਨ੍ਹਾਂ ਕੋਲ ਕੋਈ ਸਬੂਤ ਹੈ। ਚੀਮਾ ਨੂੰ ਆਪਣੇ ‘ਤੇ ਲਗਾਏ ਗਏ ਦੋਸ਼ ਸਾਬਤ ਕਰਨੇ ਚਾਹੀਦੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।