ਚੰਡੀਗੜ੍ਹ: ਪੰਜਾਬ-ਹਿਮਾਚਲ ‘ਚ ਭਾਰੀ ਮੀਂਹ ਦੇ ਕਰਕੇ ਪੰਜਾਬ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਖੁਦ ਸਿੱਖਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਦਿੱਤੀ ਹੈ। ਉਨ੍ਹਾਂ ਲਿਖਿਆ ਕਿ “ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਅੱਜ ਤੁਰੰਤ ਪ੍ਰਭਾਵ (23 ਅਗਸਤ 2023) ਤੋਂ ਮਿਤੀ 26 ਅਗਸਤ 2023 (ਸ਼ਨੀਵਾਰ) ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।”
ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ…
— Harjot Singh Bains (@harjotbains) August 23, 2023
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
