ਪੰਜਾਬ ਸਰਕਾਰ ਨੇ ਜਲੰਧਰ ਦੇ ਪੰਜਾਬ ਦੇ ਸਭ ਤੋਂ ਵੱਡੇ ਪ੍ਰਾਈਵੇਟ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਨੋਟਿਸ ਵਿੱਚ ਸਰਕਾਰ ਨੇ ਸਕੂਲ ਪ੍ਰਬੰਧਕਾਂ ਤੋਂ ਪੁੱਛਿਆ ਹੈ ਕਿ ਸਕੂਲ ਵਿੱਚ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਕਿਉਂ ਨਹੀਂ ਪੜ੍ਹਾਇਆ ਜਾ ਰਿਹਾ ਹੈ। ਨੋਟਿਸ ਦਾ ਜਲਦ ਤੋਂ ਜਲਦ ਜਵਾਬ ਦੇਣ ਲਈ ਕਿਹਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਜਲੰਧਰ ਦੀ ਛੋਟੀ ਬਰਾਦਰੀ ਨਜ਼ਦੀਕ ਸਥਿਤ ਕੈਂਬਰਿਜ ਸਕੂਲ ਵਿੱਚ ਵਿਦਿਆਰਥੀਆਂ ਨੂੰ ਪੰਜਾਬੀ ਵਿਸ਼ਾ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ। ਜਿਸ ‘ਤੇ ਉਨ੍ਹਾਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੈਂਬਰਿਜ ਸਕੂਲ, ਜਲੰਧਰ ਨੂੰ ਇਸ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਦਾ ਮਾਣ ਸਤਿਕਾਰ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਸੁਹਿਰਦ ਅਤੇ ਯਤਨਸ਼ੀਲ ਹੈ ਅਤੇ ਕਿਸੇ ਵੱਲੋਂ ਵੀ ਪੰਜਾਬੀ ਭਾਸ਼ਾ ਦਾ ਕੀਤਾ ਜਾਣ ਵਾਲਾ ਅਨਾਦਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਕਾਨੂੰਨੀ ਅਤੇ ਵਿਧਾਨਕ ਕਾਰ ਵਿਹਾਰ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਤੇ ਪੰਜਾਬੀ ਅਤੇ ਹੋਰ ਭਾਸ਼ਾਵਾਂ ਦੀ ਸਿੱਖਿਆ ਦੇ ਪੰਜਾਬ ਐਕਟ-2008 ਅਨੁਸਾਰ ਸੂਬੇ ਦੇ ਹਰ ਸਕੂਲ ਲਈ ਪੰਜਾਬੀ ਵਿਸ਼ੇ ਨੂੰ ਪਹਿਲੀ ਤੋਂ ਦਸਵੀਂ ਜਮਾਤ ਤੱਕ ਲਾਜ਼ਮੀ ਵਿਸ਼ੇ ਵਜੋਂ ਪੜਾਉਣਾ ਲਾਜ਼ਮੀ ਕੀਤਾ ਗਿਆ ਹੈ ਪਰ ਸੂਬੇ ਦੇ ਕੁੱਝ ਨਿੱਜੀ ਸਕੂਲਾਂ ਵੱਲੋਂ ਇਸ ਐਕਟ ਦੀ ਉਲੰਘਣਾ ਕੀਤੇ ਜਾਣ ਦੀ ਅਕਸਰ ਸ਼ਿਕਾਇਤਾਂ ਮਿਲਦੀਆਂ ਰਹਿੰਦੀਆਂ ਹਨ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
