Site icon Geo Punjab

ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ – ਭਗਵੰਤ ਮਾਨ, ਮੁੱਖ ਮੰਤਰੀ ਮਾਨ ਨੇ ਕੈਨੇਡਾ ਸਥਿਤ ਗੈਂਗਸਟਰਾਂ ਨੂੰ ਜੜ੍ਹੋਂ ਪੁੱਟਣ ਲਈ ਕੈਨੇਡੀਅਨ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ – Punjabi News Portal


ਚੰਡੀਗੜ੍ਹ ਜੂਨ (ਪ੍ਰੋ ਪੰਜਾਬ ਟੀਵੀ) ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਨੇਡਾ ਵਿੱਚ ਗੈਂਗਸਟਰਾਂ ਨੂੰ ਜੜ੍ਹੋਂ ਪੁੱਟਣ ਲਈ ਸਥਾਨਕ ਸਰਕਾਰੀ ਰਿਹਾਇਸ਼ ‘ਤੇ ਕੈਨੇਡੀਅਨ ਹਾਈ ਕਮਿਸ਼ਨਰ ਕੈਮਰਨ ਮੈਕੇ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ੍ਰੀ ਮਾਨ ਨੇ ਕਿਹਾ ਕਿ ਕੈਨੇਡਾ ਵਿੱਚ ਕੁਝ ਨੌਜਵਾਨ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਜਿਸ ਲਈ ਕੈਨੇਡਾ ਸਰਕਾਰ ਦੀ ਮਦਦ ਦੀ ਲੋੜ ਹੈ। ਮਾਨ ਨੇ ਕੈਨੇਡਾ ਸਰਕਾਰ ਨੂੰ ਅਜਿਹੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਕੈਨੇਡਾ ਵਿੱਚ ਨੌਜਵਾਨ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨਾਲ ਛੇੜਛਾੜ ਕਰ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਇਸ ਸਮੇਂ ਵਿੱਤੀ ਸਥਿਤੀ ਨਾਲ ਜੂਝ ਰਿਹਾ ਹੈ ਅਤੇ ਅਸੀਂ ਪੰਜਾਬ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਾਂ ਪਰ ਅਜਿਹੇ ਗੈਂਗਸਟਰਾਂ ਨੇ ਸੂਬੇ ਦਾ ਬਹੁਤ ਨੁਕਸਾਨ ਕੀਤਾ ਹੈ। ਇਸ ਮੌਕੇ ਕੈਨੇਡੀਅਨ ਹਾਈ ਕਮਿਸ਼ਨਰ ਨੇ ਵੀ ਪੰਜਾਬ ਸਰਕਾਰ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।




Exit mobile version