ਚੰਡੀਗੜ੍ਹ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਣਜੀਤ ਸਾਗਰ ਡੈਮ ਦੇ ਆਲੇ-ਦੁਆਲੇ ਦੇ ਖੇਤਰ ਨੂੰ ਸੈਰ-ਸਪਾਟਾ ਸਥਾਨ ਵਿੱਚ ਤਬਦੀਲ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਵੀਰਵਾਰ ਨੂੰ ਰਣਜੀਤ ਸਾਗਰ ਡੈਮ ਖੇਤਰ ਦੇ ਆਪਣੇ ਦੌਰੇ ਦੌਰਾਨ ਧਾਰ ਕਲਾਂ ਬਲਾਕ ਨੂੰ ਇੱਕ ਪ੍ਰਮੁੱਖ ਸੈਲਾਨੀ ਕੇਂਦਰ ਵਜੋਂ ਵਿਕਸਤ ਕਰਨ ਦਾ ਇਰਾਦਾ ਪ੍ਰਗਟਾਇਆ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਮੁੱਚੇ ਖੇਤਰ ਦੇ ਵਿਕਾਸ ਲਈ ਇੱਕ ਵਿਆਪਕ ਖਾਕਾ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ। ਸੁਖਬੀਰ ਦੇ ਸੁੱਖ ਬਿਲਾਸ ਹੋਟਲ ‘ਤੇ ਐਕਸ਼ਨ! ਫਸੇ ਜਥੇਦਾਰ! ਫਸ ਗਿਆ! ਇਸ ਸਬੰਧ ਵਿੱਚ ਵਧੇਰੇ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਇਸ ਖੇਤਰ ਵਿੱਚ ਮੌਜੂਦ ਕੁਦਰਤੀ ਸਰੋਤਾਂ ਦੇ ਭੰਡਾਰ ਨੂੰ ਪਛਾਣਦਿਆਂ ਰਣਜੀਤ ਸਾਗਰ ਡੈਮ ਖੇਤਰ ਨੂੰ ਇੱਕ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ ਸੂਬਾ ਸਰਕਾਰ ਦੀ ਦੂਰਅੰਦੇਸ਼ੀ ਪਹੁੰਚ ਨੂੰ ਅੱਗੇ ਵਧਾਇਆ ਹੈ। ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਪ੍ਰੋਜੈਕਟ ਜਲਦੀ ਹੀ ਪੂਰਾ ਹੋ ਜਾਵੇਗਾ ਅਤੇ ਦੇਸ਼ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
