ਪੰਜਾਬ ਨਿਊਜ਼: ਨਗਰ ਕੌਂਸਲ/ਨਗਰ ਪੰਚਾਇਤ ਚੋਣ ਦਿਵਸ 26 ਮਈ ਨੂੰ ਡਰਾਈ ਡੇ ਐਲਾਨਿਆ ਗਿਆ – ਜ਼ਿਲ੍ਹਾ ਮੈਜਿਸਟ੍ਰੇਟ

ਪੰਜਾਬ ਨਿਊਜ਼: ਨਗਰ ਕੌਂਸਲ/ਨਗਰ ਪੰਚਾਇਤ ਚੋਣ ਦਿਵਸ 26 ਮਈ ਨੂੰ ਡਰਾਈ ਡੇ ਐਲਾਨਿਆ ਗਿਆ – ਜ਼ਿਲ੍ਹਾ ਮੈਜਿਸਟ੍ਰੇਟ

ਪੰਜਾਬ ਨਿਊਜ਼: ਨਗਰ ਕੌਂਸਲ/ਨਗਰ ਪੰਚਾਇਤ ਚੋਣ ਦਿਵਸ 26 ਮਈ ਨੂੰ ਡਰਾਈ ਡੇ ਐਲਾਨਿਆ ਗਿਆ – ਜ਼ਿਲ੍ਹਾ ਮੈਜਿਸਟ੍ਰੇਟ

  • ਸ਼ਰਾਬ ਜਾਂ ਨਸ਼ੀਲੇ ਪਦਾਰਥਾਂ ਦੀ ਵਿਕਰੀ ‘ਤੇ ਪਾਬੰਦੀ ਹੋਵੇਗੀ

ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐੱਸ. ਤਿਰਕੇ ਨੇ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਪੰਜਾਬ ਐਕਟ 514 ਦੀ ਧਾਰਾ 514 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 26 ਮਈ ਦਿਨ ਮੰਗਲਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਅੰਦਰ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਖੇਤਰਾਂ ਵਿੱਚ ਡਰਾਈ ਡੇਅ ਐਲਾਨਿਆ ਹੈ।

ਇਨ੍ਹਾਂ ਹੁਕਮਾਂ ਤਹਿਤ ਡਰਾਈ ਡੇਅ ਮੌਕੇ ਜ਼ਿਲ੍ਹਾ ਮਾਲੇਰਕੋਟਲਾ ਅੰਦਰ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀ ਹਦੂਦ ਅੰਦਰ ਪੈਂਦੇ ਇਲਾਕੇ ਦੇ ਕਿਸੇ ਵੀ ਹੋਟਲ, ਅਹਾਤੇ, ਦੁਕਾਨ, ਠੇਕੇ ਜਾਂ ਕਿਸੇ ਹੋਰ ਥਾਂ ‘ਤੇ ਸ਼ਰਾਬ ਜਾਂ ਇਸ ਤਰ੍ਹਾਂ ਦਾ ਕੋਈ ਹੋਰ ਨਸ਼ੀਲਾ ਪਦਾਰਥ ਵੇਚਿਆ, ਦਿੱਤਾ ਜਾਂ ਵੰਡਿਆ ਨਹੀਂ ਜਾਵੇਗਾ। ਇਨ੍ਹਾਂ ਹੁਕਮਾਂ ਤਹਿਤ ਕਿਸੇ ਵੀ ਵਿਅਕਤੀ ਵੱਲੋਂ ਚਲਾਏ ਜਾ ਰਹੇ ਕਲੱਬਾਂ, ਸਟਾਰ ਹੋਟਲਾਂ, ਰੈਸਟੋਰੈਂਟਾਂ ਆਦਿ ਅਤੇ ਹੋਟਲਾਂ, ਭਾਵੇਂ ਉਨ੍ਹਾਂ ਨੂੰ ਸ਼ਰਾਬ ਰੱਖਣ ਅਤੇ ਸਪਲਾਈ ਕਰਨ ਲਈ ਵੱਖ-ਵੱਖ ਸ਼੍ਰੇਣੀਆਂ ਦੇ ਲਾਇਸੰਸ ਜਾਰੀ ਕੀਤੇ ਗਏ ਹੋਣ, ਇਸ ਦਿਨ ਸ਼ਰਾਬ ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਆਬਕਾਰੀ ਐਕਟ ਤਹਿਤ ਬਿਨਾਂ ਪਰਮਿਟ ਅਤੇ ਲਾਇਸੈਂਸ ਤੋਂ ਸ਼ਰਾਬ ਸਟੋਰ ਕਰਨ ‘ਤੇ ਸਖ਼ਤੀ ਹੋਵੇਗੀ।

Leave a Reply

Your email address will not be published. Required fields are marked *