ਪੰਜਾਬ ਪੁਲਿਸ ਦਾ ਏਐਸਆਈ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਪੰਜਾਬ ਵਿਜੀਲੈਂਸ ਬਿਊਰੋ ਨੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮਨਜੀਤ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। . ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਏ.ਐਸ.ਆਈ. ਨੂੰ ਸੰਗਰੂਰ ਦੇ ਰਹਿਣ ਵਾਲੇ ਪ੍ਰਿਤਪਾਲ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਅਧਿਕਾਰੀ ਨੇ ਉਸ ਦੇ ਦੋਸਤ ਗੁਰਪਿਆਰ ਸਿੰਘ ਨੂੰ ਧਮਕੀਆਂ ਦਿੱਤੀਆਂ ਹਨ ਅਤੇ ਉਸ ਖਿਲਾਫ਼ ਜ਼ਬਰਦਸਤੀ ਦਾ ਮਾਮਲਾ ਦਰਜ ਕਰ ਲਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ 20,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਏ.ਐਸ.ਆਈ ਦੇ ਖ਼ਿਲਾਫ਼ ਵਿਜੀਲੈਂਸ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਪਟਿਆਲਾ ਦੇ ਥਾਣਾ ਸਦਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।