ਪੰਜਾਬ ਪੁਲਿਸ ਤੋਂ ਰਿਸ਼ਵਤ ਲੈਂਦਾ ਡੀ.ਐਸ.ਪੀ. ਕਾਬੂ ਕਰ ਲਿਆ ਗਿਆ ਹੈ। ਪੰਜਾਬ ਪੁਲਿਸ ਨੇ ਫਰੀਦਕੋਟ ਦੇ ਡੀ.ਐਸ.ਪੀ. ਲਖਵੀਰ ਸਿੰਘ ਨੂੰ ਨਸ਼ਾ ਤਸਕਰਾਂ ਤੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਪੰਜਾਬ ਪੁਲੀਸ ਨੇ ਲਖਵੀਰ ਸਿੰਘ ਖ਼ਿਲਾਫ਼ ਐਨਡੀਪੀਐਸ ਤਹਿਤ ਕੇਸ ਦਰਜ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਫਰੀਦਕੋਟ ਦੇ ਡੀਐਸਪੀ ਲਖਵੀਰ ਸਿੰਘ ਨੇ ਬੀਤੇ ਦਿਨ ਤਰਨਤਾਰਨ ਦੇ ਇੱਕ ਨਸ਼ਾ ਤਸਕਰ ਪਿਸ਼ੋਰਾ ਸਿੰਘ ਤੋਂ 10 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ, ਜੋ ਕਿ ਨਸ਼ਾ ਤਸਕਰੀ ਵਿੱਚ ਫੜਿਆ ਗਿਆ ਸੀ। ਬਦਲੇ ਵਿੱਚ ਡੀਐਸਪੀ ਸੀਬੀਆਈ ਨੇ ਕਿਹਾ ਸੀ ਕਿ ਤਸਕਰ ਦਾ ਨਾਮ ਕੇਸ ਵਿੱਚੋਂ ਹਟਾ ਦਿੱਤਾ ਜਾਵੇਗਾ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਫਰੀਦਕੋਟ ਦੇ ਡੀ.ਐਸ.ਪੀ. ਲਖਵੀਰ ਸਿੰਘ ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ।
ਇਹ ਜਾਣਕਾਰੀ ਪੰਜਾਬ ਦੇ ਨਵੇਂ ਡੀ.ਜੀ.ਪੀ. ਗੌਰਵ ਯਾਦਵ ਨੇ ਵੀ ਸਾਂਝਾ ਕੀਤਾ ਹੈ। ਪੰਜਾਬ ਦੇ ਨਵੇਂ ਡੀਜੀਪੀ ਗੌਰਵ ਯਾਦਵ ਨੇ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਤਰਨਤਾਰਨ ਪੁਲਿਸ ਨੇ ਡੀਐਸਪੀ ਫਰੀਦਕੋਟ ਨੂੰ ਗ੍ਰਿਫ਼ਤਾਰ ਕੀਤਾ ਹੈ। ਲਖਵੀਰ ਸਿੰਘ ਨੂੰ 10 ਲੱਖ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਸੰਦੇਸ਼ ਹੈ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਭ੍ਰਿਸ਼ਟਾਚਾਰ ਵਿਰੁੱਧ ਕੋਈ ਸ਼ਿਕਾਇਤ ਹੈ ਤਾਂ ਉਹ ਪੰਜਾਬ ਸਰਕਾਰ ਵੱਲੋਂ ਸਥਾਪਤ ਕੀਤੀ ਭ੍ਰਿਸ਼ਟਾਚਾਰ ਹੈਲਪਲਾਈਨ ’ਤੇ ਸੰਪਰਕ ਕਰਨ ਤਾਂ ਜੋ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਇਆ ਜਾ ਸਕੇ।