ਪੰਜਾਬ ਪੁਲਿਸ ਦੇ ਹੌਲਦਾਰ ਦਰਸ਼ਨ ਸਿੰਘ ਦੀ ਸ਼ਹਾਦਤ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੋ ਕਰੋੜ ਰੁਪਏ ਦੀ ਵਿੱਤੀ ਮਦਦ ਦੇਣ ਦਾ ਕੀਤਾ ਐਲਾਨ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਨਿਭਾਉਂਦਿਆਂ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਹੌਲਦਾਰ ਦਰਸ਼ਨ ਸਿੰਘ ਦੀ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਉਸ ਦੇ ਪਰਿਵਾਰ ਨੂੰ ਦੋ ਕਰੋੜ ਰੁਪਏ ਦੀ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਹੌਲਦਾਰ ਦਰਸ਼ਨ ਸਿੰਘ ਬਰਨਾਲਾ ਵਿੱਚ ਆਪਣੀ ਡਿਊਟੀ ਨਿਉਂਦਿਆਂ ਸ਼ਹੀਦ ਹੋਇਆ। ਉਨ੍ਹਾਂ ਕਿਹਾ ਕਿ ਇਸ ਦੋ ਕਰੋੜ ਰੁਪਏ ਦੀ ਵਿੱਤੀ ਇਮਦਾਦ ਵਿੱਚੋਂ ਇਕ ਕਰੋੜ ਰੁਪਏ ਸੂਬਾ ਸਰਕਾਰ ਵੱਲੋਂ ਐਕਸ ਗ੍ਰੇਸ਼ੀਆ ਦੇ ਰੂਪ ਵਿੱਚ, ਜਦੋਂ ਕਿ ਇਕ ਕਰੋੜ ਰੁਪਏ ਐਚ.ਡੀ.ਐਫ.ਸੀ. ਬੈਂਕ ਵੱਲੋਂ ਬੀਮਾ ਦੇ ਰੂਪ ਵਿੱਚ ਦਿੱਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਹਿਲਕਦਮੀ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਵਿਵਸਥਾ ਬਹਾਲ ਰੱਖਣ ਲਈ ਪੰਜਾਬ ਦੇ ਸੂਰਬੀਰ ਯੋਧਿਆਂ ਵੱਲੋਂ ਦਿੱਤੇ ਲਾਮਿਸਾਲ ਬਲੀਦਾਨ ਦੇ ਸਤਿਕਾਰ ਵਜੋਂ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *