ਪੰਜਾਬ ਪੁਲਿਸ ਦੇ ASI ਨੇ ਆਪਣੀ ਪਤਨੀ ਤੇ ਪੁੱਤਰ ਨੂੰ ਗੋਲੀਆਂ ਨਾਲ ਭੁੰਨ ਦਿੱਤਾ


ਗੁਰਦਾਸਪੁਰ: ਗੁਰਦਾਸਪੁਰ ਦੇ ਪਿੰਡ ਭੁੰਬਲੀ ਵਿੱਚ ਇੱਕ ਵੱਡੀ ਵਾਰਦਾਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿੱਥੇ ਪੰਜਾਬ ਪੁਲਿਸ ਦੇ ਏਐਸਆਈ ਭੁਪਿੰਦਰ ਸਿੰਘ, ਜਿਸ ਦੀ ਉਮਰ 48 ਸਾਲ ਦੱਸੀ ਜਾਂਦੀ ਹੈ, ਨੇ ਆਪਣੀ ਪਤਨੀ ਬਲਜੀਤ ਕੌਰ (40) ਅਤੇ ਪੁੱਤਰ ਬਲਪ੍ਰੀਤ ਸਿੰਘ (19) ਅਤੇ ਉਨ੍ਹਾਂ ਦੇ ਪਾਲਤੂ ਕੁੱਤੇ ਨੂੰ ਗੋਲੀ ਮਾਰ ਦਿੱਤੀ ਅਤੇ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਪੁਲਿਸ ਮੁਲਾਜ਼ਮ ਅੰਮ੍ਰਿਤਸਰ ਵਿਖੇ ਇੱਕ ਅਧਿਕਾਰੀ ਦੀ ਸੁਰੱਖਿਆ ਹੇਠ ਤਾਇਨਾਤ ਹੈ। ਹਸਪਤਾਲ ‘ਚ ਚੱਲ ਰਿਹਾ ਸੀ ਰੈਕੇਟ, ਬੰਦ ਕਮਰੇ ‘ਚ ਪੁਲਿਸ ਦੀ ਕਾਰਵਾਈ Mohali kidney racket | ਡੀ5ਚੈਨਲ ਪੰਜਾਬੀ ਦੀ ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ ਨੇ ਸਵੇਰੇ ਸਾਢੇ ਨੌਂ ਵਜੇ ਦੇ ਕਰੀਬ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪਿੰਡ ਭੁੰਬਲੀ ਦੇ ਸਰਪੰਚ ਪਰਮਜੀਤ ਅਨੁਸਾਰ ਪੁਲੀਸ ਨੂੰ ਸੂਚਨਾ ਦੇ ਦਿੱਤੀ ਗਈ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਪੁਲਿਸ ਗੁਰਦਾਸਪੁਰ ਦੇ ਉੱਚ ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *