ਪੰਜਾਬ ਪੁਲਿਸ ਨੇ ਗੈਂਗਸਟਰ ਦੀਪਕ ਟੀਨੂੰ ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ, 24 ਘੰਟਿਆਂ ‘ਚ ਮਾਨਸਾ ਦੀ ਅਦਾਲਤ ‘ਚ ਪੇਸ਼ ⋆ D5 News


ਮਾਨਸਾ: ਪੰਜਾਬ ਪੁਲਿਸ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਅਤੇ ਗੈਂਗਸਟਰ ਦੀਪਕ ਟੀਨੂੰ ਦਾ ਟਰਾਂਜ਼ਿਟ ਰਿਮਾਂਡ ਹਾਸਲ ਕਰ ਲਿਆ ਹੈ। ਪੰਜਾਬ ਪੁਲਿਸ ਦੀ ਟੁਕੜੀ ਪਹਿਲਾਂ ਹੀ ਦਿੱਲੀ ਪਹੁੰਚ ਚੁੱਕੀ ਹੈ। ਦਿੱਲੀ ਸਪੈਸ਼ਲ ਸੈੱਲ ਪੁਲਿਸ ਵੱਲੋਂ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਗੈਂਗਸਟਰ ਦੀਪਕ ਟੀਨੂੰ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਗਿਆ। ਸਿੱਧੂ ਮੂਸੇ ਵਾਲਾ ਕੇਸ ‘ਚ CM ਮਾਨ ਦਾ ਬਿਆਨ, ਬਲਕੌਰ ਸਿੰਘ ਦਾ ਜਵਾਬ D5 Channel Punjabi ਹੁਣ ਟੀਨੂੰ ਨੂੰ 24 ਘੰਟਿਆਂ ‘ਚ ਮਾਨਸਾ ਦੀ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ 1 ਅਕਤੂਬਰ ਦੀ ਰਾਤ ਨੂੰ ਦੀਪਕ ਟੀਨੂੰ ਮਾਨਸਾ ਪੁਲਿਸ ਦੀ ਗ੍ਰਿਫ਼ਤ ‘ਚੋਂ ਫਰਾਰ ਹੋ ਗਿਆ ਸੀ | 19 ਅਕਤੂਬਰ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਉਸ ਨੂੰ ਰਾਜਸਥਾਨ ਦੇ ਅਜਮੇਰ ਨੇੜੇ ਕੇਕੜੀ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *