ਆਈਜੀਪੀ ਸੁਖਚੈਨ ਸਿੰਘ ਗਿੱਲ ਹੁਣ ਤੱਕ ਪੁਲਿਸ ਨੇ 813 ਅਸਲਾ ਲਾਇਸੈਂਸ ਕੀਤੇ ਰੱਦ ਮੋਹਾਲੀ: ਪੰਜਾਬ ਪੁਲਿਸ ਗੰਨ ਕਲਚਰ ਖਿਲਾਫ ਵੱਡੀ ਕਾਰਵਾਈ ਕਰੇਗੀ। ਕਰੀਬ 8,100 ਅਸਲਾ ਲਾਇਸੈਂਸ ਰੱਦ ਹੋਣ ਦੀ ਸੰਭਾਵਨਾ ਹੈ। ਪੁਲਿਸ ਨੇ ਹੁਣ ਤੱਕ 813 ਲਾਇਸੈਂਸ ਰੱਦ ਕੀਤੇ ਹਨ ਅਤੇ 1460 ਲਾਇਸੈਂਸ ਸਸਪੈਂਡ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਫਿਲਮਾਂ, ਗੀਤਾਂ ਜਾਂ ਸੋਸ਼ਲ ਮੀਡੀਆ ‘ਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਵਾਲਿਆਂ ਖਿਲਾਫ 170 ਕੇਸ ਦਰਜ ਕੀਤੇ ਗਏ ਹਨ। ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) (ਹੈੱਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਹਥਿਆਰਾਂ ਸਬੰਧੀ ਸਰਕਾਰ ਵੱਲੋਂ ਤੈਅ ਦਿਸ਼ਾ-ਨਿਰਦੇਸ਼ਾਂ ਦੀ ਹਰ ਕਿਸੇ ਨੂੰ ਪਾਲਣਾ ਕਰਨੀ ਪਵੇਗੀ। ਪੰਜਾਬ ਸਰਕਾਰ ਨੇ ਕਰੀਬ ਦੋ ਮਹੀਨੇ ਪਹਿਲਾਂ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਹਥਿਆਰਾਂ ਦੀ ਜਾਂਚ ਸ਼ੁਰੂ ਕੀਤੀ ਸੀ। ਇਸ ਤੋਂ ਇਲਾਵਾ ਹਥਿਆਰਾਂ ਦੀ ਜਨਤਕ ਪ੍ਰਦਰਸ਼ਨੀ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਪਾਬੰਦੀ ਇੰਟਰਨੈੱਟ ਮੀਡੀਆ ‘ਤੇ ਵੀ ਲਗਾਈ ਗਈ ਹੈ। ਮਾਮਲੇ ਦੀ ਜਾਂਚ ਜ਼ਿਲ੍ਹਾ ਪੱਧਰ ‘ਤੇ ਚੱਲ ਰਹੀ ਹੈ। ਦਾ ਅੰਤ