ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਮੇਲ ਐਕਸਪ੍ਰੈਸ ਵਿੱਚ ਐਤਵਾਰ ਸਵੇਰੇ ਅਚਾਨਕ ਭਗਦੜ ਮੱਚ ਗਈ, ਜਿਸ ਵਿੱਚ 20 ਤੋਂ ਵੱਧ ਯਾਤਰੀ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਸ਼ਾਹਜਹਾਂਪੁਰ ਮੈਡੀਕਲ ਕਾਲਜ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ 7 ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਹ ਘਟਨਾ ਬਰੇਲੀ ਅਤੇ ਕਟੜਾ ਸਟੇਸ਼ਨ ਦੇ ਵਿਚਕਾਰ ਵਾਪਰੀ। ਪ੍ਰਾਪਤ ਜਾਣਕਾਰੀ ਅਨੁਸਾਰ ਟਰੇਨ ‘ਚ ਅਚਾਨਕ ਅੱਗ ਲੱਗਣ ਦੀ ਅਫਵਾਹ ਫੈਲ ਗਈ, ਜਿਸ ਕਾਰਨ ਕਈ ਯਾਤਰੀਆਂ ਨੇ ਡਰ ਦੇ ਮਾਰੇ ਚੱਲਦੀ ਟਰੇਨ ‘ਚੋਂ ਛਾਲਾਂ ਮਾਰ ਦਿੱਤੀਆਂ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
