ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਦਾ ਅੱਜ ਤੀਜੀ ਵਾਰ ਵਿਸਥਾਰ ਕੀਤਾ ਗਿਆ ਹੈ। ਪੰਜਾਬ ਮੰਤਰੀ ਮੰਡਲ ਵਿੱਚ 2 ਨਵੇਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਬਲਕਾਰ ਸਿੰਘ ਨੇ ਸਹੁੰ ਚੁੱਕੀ ਹੈ। ਇਨ੍ਹਾਂ ਮੰਤਰੀਆਂ ਨੂੰ ਪੰਜਾਬ ਰਾਜ ਭਵਨ ਚੰਡੀਗੜ੍ਹ ਵਿੱਚ ਪੰਜਾਬ ਦੇ ਰਾਜਪਾਲ ਵੱਲੋਂ ਅਹੁਦੇ ਦੀ ਸਹੁੰ ਚੁਕਾਈ ਗਈ। ਦੱਸ ਦਈਏ ਕਿ ਬਲਕਾਰ ਸਿੰਘ ਜੋ ਕਿ ਕਰਤਾਰਪੁਰ ਤੋਂ ‘ਆਪ’ ਵਿਧਾਇਕ ਹਨ। ਵਿਧਾਇਕ ਬਣਨ ਤੋਂ ਪਹਿਲਾਂ ਉਹ ਪੰਜਾਬ ਪੁਲਿਸ ਦੇ ਡੀ.ਸੀ.ਪੀ. ਡੀਸੀਪੀ ਵਜੋਂ ਉਹ ਜਲੰਧਰ ਵਿੱਚ ਤਾਇਨਾਤ ਸਨ। ਦੂਜੇ ਪਾਸੇ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਗੁਰਮੀਤ ਸਿੰਘ ਖੁੱਡੀਆਂ। ਉਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਇਆ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।