ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਸੰਸਥਾਪਕ ਮੈਂਬਰ ਕੈਪਟਨ ਪੀਐਸ ਸ਼ੇਰਗਿੱਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ
ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਇਸ ਦੇ ਸੰਸਥਾਪਕ ਮੈਂਬਰਾਂ ਵਿੱਚੋਂ ਇੱਕ ਕੈਪਟਨ ਪੀ.ਐਸ ਸ਼ਰਗਿਲ, ਆਈ.ਏ.ਐਸ (ਸੇਵਾਮੁਕਤ) ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸ਼੍ਰੀ ਵਿਜੇ ਦੱਤ, ਮੈਂਬਰ ਅਤੇ ਚੇਅਰਮੈਨ (ਐਡੀਸ਼ਨਲ ਚਾਰਜ) ਨੇ ਮੈਂਬਰ ਸ਼੍ਰੀ ਚੇਤਨ ਧਾਲੀਵਾਲ ਅਤੇ ਸ਼੍ਰੀ ਜਸਵੀਰ ਸਿੰਘ ਸੇਖੋਂ ਦੇ ਨਾਲ ਕੈਪਟਨ ਸ਼ੇਰਗਿਲ ਦੇ ਦੇਹਾਂਤ ‘ਤੇ ਦਿਲੀ ਦੁੱਖ ਪ੍ਰਗਟ ਕੀਤਾ।
ਉਨ੍ਹਾਂ ਕਿਹਾ ਕਿ ਕੈਪਟਨ ਪੀ.ਐਸ. ਸ਼ੇਰਗਿੱਲ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਸਥਾਪਨਾ ਅਤੇ ਮਜ਼ਬੂਤੀ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਕਮਿਸ਼ਨ ਨੂੰ ਅੱਗੇ ਲਿਜਾਣ ਲਈ ਵਡਮੁੱਲਾ ਯੋਗਦਾਨ ਪਾਇਆ। ਉਨ੍ਹਾਂ ਦੀਆਂ ਸਮਰਪਿਤ ਸੇਵਾਵਾਂ ਅਤੇ ਯੋਗਦਾਨ ਨੂੰ ਹਮੇਸ਼ਾ ਬਹੁਤ ਸਤਿਕਾਰ ਅਤੇ ਸ਼ੁਕਰਗੁਜ਼ਾਰੀ ਨਾਲ ਯਾਦ ਕੀਤਾ ਜਾਵੇਗਾ।
ਮੈਂਬਰਾਂ ਨੇ ਦੁਖੀ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਅਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਸਦੀਵੀ ਸ਼ਾਂਤੀ ਪ੍ਰਦਾਨ ਕਰਨ ਅਤੇ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦੀ ਤਾਕਤ ਅਤੇ ਹਿੰਮਤ ਬਖਸ਼ੇ।
