ਪੰਜਾਬ ਵਿਜੀਲੈਂਸ ਵੱਲੋਂ ਸਾਬਕਾ ਕਾਂਗਰਸੀ ਵਿਧਾਇਕ ਸਤਕਾਰ ਕੌਰ ਗਹਿਰੀ ਤੋਂ 3 ਘੰਟੇ ਪੁੱਛਗਿੱਛ



ਪੰਜਾਬ ਵਿਜੀਲੈਂਸ ਬਿਊਰੋ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਸ਼ੁਰੂ ਫਿਰੋਜ਼ਪੁਰ (ਨਿਰਵੈਰ ਸਿੰਘ ਸਿੰਧੀ): ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਈ ਫਿਰੋਜ਼ਪੁਰ ਦਿਹਾਤੀ ਹਲਕੇ ਦੀ ਸਾਬਕਾ ਕਾਂਗਰਸੀ ਵਿਧਾਇਕ ਸਤਕਾਰ ਕੌਰ ਗਹਿਰੀ ਤੋਂ ਫਿਰੋਜ਼ਪੁਰ ਦੇ ਵਿਜੀਲੈਂਸ ਅਧਿਕਾਰੀਆਂ ਨੇ ਕਰੀਬ 3 ਘੰਟੇ ਤੱਕ ਜਾਇਦਾਦ ਬਾਰੇ ਪੁੱਛਗਿੱਛ ਕੀਤੀ। . . ਇਸ ਸਬੰਧੀ ਸੰਪਰਕ ਕਰਨ ’ਤੇ ਵਿਜੀਲੈਂਸ ਬਿਓਰੋ ਦੇ ਫਿਰੋਜ਼ਪੁਰ ਦੇ ਡੀਐਸਪੀ ਕੇਵਲ ਕ੍ਰਿਸ਼ਨ ਨੇ ਕਿਹਾ ਕਿ ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਸਬੰਧੀ ਵਿਜੀਲੈਂਸ ਵੱਲੋਂ ਜਾਂਚ ਪੜਤਾਲ ਕੀਤੀ ਗਈ ਹੈ, ਜਿਸ ਸਬੰਧੀ ਉਨ੍ਹਾਂ ਵਿਧਾਇਕ ਤੋਂ ਪੁੱਛਗਿੱਛ ਕੀਤੀ ਹੈ। ਉਨ੍ਹਾਂ ਨੂੰ ਇਸ ਸ਼ਿਕਾਇਤ ਨਾਲ ਸਬੰਧਤ ਜਾਂਚ ਰਿਪੋਰਟ 3 ਮਹੀਨਿਆਂ ਦੇ ਅੰਦਰ ਸੌਂਪਣੀ ਹੋਵੇਗੀ ਅਤੇ ਜੇਕਰ ਹੋਰ ਲੋੜ ਪਈ ਤਾਂ ਉਸ ਨੂੰ ਦੁਬਾਰਾ ਪੁੱਛਗਿੱਛ ਲਈ ਬੁਲਾਇਆ ਜਾਵੇਗਾ। ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਅਤੇ ਉਨ੍ਹਾਂ ਦੇ ਪਤੀ ਲਾਡੀ ਗਹਿਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਜੀਲੈਂਸ ਵਿਭਾਗ ਨੇ ਜਾਇਦਾਦ ਦੇ ਮਾਮਲੇ ਵਿੱਚ ਬੁਲਾਇਆ ਸੀ। ਸਾਬਕਾ ਵਿਧਾਇਕ ਨੇ ਕਿਹਾ ਕਿ ਉਨ੍ਹਾਂ ਨੇ ਵਿਜੀਲੈਂਸ ਅਧਿਕਾਰੀਆਂ ਵੱਲੋਂ ਪੁੱਛੇ ਗਏ ਸਾਰੇ ਸਵਾਲਾਂ ਦੇ ਪੂਰੇ ਜਵਾਬ ਦਿੱਤੇ ਹਨ ਅਤੇ ਜੇਕਰ ਵਿਜੀਲੈਂਸ ਨੇ ਉਨ੍ਹਾਂ ਨੂੰ ਦੁਬਾਰਾ ਬੁਲਾਇਆ ਤਾਂ ਉਹ ਜਾਂਚ ਵਿੱਚ ਵਿਭਾਗ ਨੂੰ ਪੂਰਾ ਸਹਿਯੋਗ ਦੇਣਗੇ। ਦਾ ਅੰਤ

Leave a Reply

Your email address will not be published. Required fields are marked *