ਪੰਜਾਬ ਵਿਧਾਨ ਸਭਾ ਕਮੇਟੀ ਨੇ ਵਿਧਾਨ ਸਭਾ ਦੇ ਕੰਪਿਊਟਰੀਕਰਨ ਅਤੇ ਡਿਜੀਟਲਾਈਜ਼ੇਸ਼ਨ ਦੇ ਕੰਮ ਦੀ ਸਮੀਖਿਆ ਕੀਤੀ –

ਪੰਜਾਬ ਵਿਧਾਨ ਸਭਾ ਕਮੇਟੀ ਨੇ ਵਿਧਾਨ ਸਭਾ ਦੇ ਕੰਪਿਊਟਰੀਕਰਨ ਅਤੇ ਡਿਜੀਟਲਾਈਜ਼ੇਸ਼ਨ ਦੇ ਕੰਮ ਦੀ ਸਮੀਖਿਆ ਕੀਤੀ –


ਚੰਡੀਗੜ੍ਹ, 7 ਜਨਵਰੀ:

ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਪੰਜਾਬ ਵਿਧਾਨ ਸਭਾ ਦੇ ਕੰਪਿਊਟਰੀਕਰਨ ਅਤੇ ਡਿਜੀਟਾਈਜ਼ੇਸ਼ਨ ਦਾ ਕੰਮ ਮਿੱਥੇ ਸਮੇਂ ਵਿੱਚ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਦਿੱਤੀਆਂ। ਇਹ ਹਦਾਇਤਾਂ ਅੱਜ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਵਿਧਾਨ ਸਭਾ ਦੇ ਕੰਪਿਊਟਰੀਕਰਨ ਅਤੇ ਡਿਜੀਟਲੀਕਰਨ ਸਬੰਧੀ ਉੱਚ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਦਿੱਤੀਆਂ।

ਪੰਜਾਬ ਵਿਧਾਨ ਸਭਾ ਦੇ ਕੰਪਿਊਟਰੀਕਰਨ ਅਤੇ ਡਿਜੀਟਲਾਈਜ਼ੇਸ਼ਨ ਦੀ ਸਮੀਖਿਆ ਮੀਟਿੰਗ ਵਿੱਚ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਦੱਸਿਆ ਕਿ ਕੰਮ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਪੰਜਾਬ ਵਿਧਾਨ ਸਭਾ ਦੇ ਕੰਪਿਊਟਰੀਕਰਨ ਅਤੇ ਡਿਜੀਟਾਈਜ਼ੇਸ਼ਨ ਦਾ ਕੰਮ ਦੋ ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਕਮੇਟੀ ਨੇ ਅਧਿਕਾਰੀਆਂ ਨੂੰ ਇਸ ਕੰਮ ਨੂੰ ਜਲਦੀ ਤੋਂ ਜਲਦੀ ਅੰਤਿਮ ਰੂਪ ਦੇਣ ਦੇ ਨਿਰਦੇਸ਼ ਦਿੱਤੇ।

Leave a Reply

Your email address will not be published. Required fields are marked *