Site icon Geo Punjab

ਪੰਜਾਬ ਵਿਧਾਨ ਸਭਾ ‘ਚ ਭਾਰੀ ਹੰਗਾਮਾ, ਭਰੋਸੇ ਦੇ ਵੋਟ ‘ਤੇ ਸਰਕਾਰ ਨੂੰ ਘੇਰ ਰਹੇ ਹਨ ਵਿਰੋਧੀ


ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਿਆਂਦੇ ਜਾ ਰਹੇ ਭਰੋਸੇ ਦੇ ਮਤੇ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਸਦਨ ਵਿੱਚ ਭਾਰੀ ਹੰਗਾਮਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਰਕਾਰ ਨੂੰ ਭਰੋਸੇ ਦਾ ਵੋਟ ਲਿਆਉਣ ਦਾ ਕੋਈ ਅਧਿਕਾਰ ਨਹੀਂ ਹੈ। ‘ਆਪ’ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਵੱਡਾ ਝਟਕਾ, ਘਰ ‘ਚ ਖਿੱਲਰੇ ਸੱਥਰ, ਪਿਆ ਕੂਕ ਰੋਲਾ | D5 Channel Punjabi ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਵੱਲੋਂ ਲਿਆਂਦੀ ਜਾ ਰਹੀ ਇਹ ਤਜਵੀਜ਼ ਸੰਵਿਧਾਨ ਦੇ ਖ਼ਿਲਾਫ਼ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜਦੋਂ ਸਦਨ ਵਿੱਚ ਬੋਲਣਾ ਸ਼ੁਰੂ ਕੀਤਾ ਤਾਂ ਵਿਰੋਧੀ ਧਿਰ ਵੱਲੋਂ ਹੰਗਾਮਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਬੋਲਣ ਨਹੀਂ ਦਿੱਤਾ ਗਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version