ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ ਹੋ ਗਿਆ ਹੈ। ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਯਾਦ ਕਰਦਿਆਂ ਦੋ ਮਿੰਟ ਦਾ ਮੌਨ ਰੱਖਿਆ ਗਿਆ। ਜਿਸ ਵਿੱਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿੱਤ ਤੇ ਹੋਰਨਾਂ ਨੂੰ ਯਾਦ ਕੀਤਾ ਗਿਆ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ 27 ਸਤੰਬਰ ਨੂੰ ਦੁਪਹਿਰ 12 ਵਜੇ ਤੱਕ ਸੈਸ਼ਨ ਮੁਲਤਵੀ ਕਰ ਦਿੱਤਾ ਹੈ।ਇਸ ਇਜਲਾਸ ਵਿੱਚ ਪੰਜਾਬ ਸਰਕਾਰ ਪਰਾਲੀ, ਖੇਤੀ ਅਤੇ ਹੋਰ ਮਾਮਲਿਆਂ ‘ਤੇ ਚਰਚਾ ਕਰੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।