ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਜਾਰੀ ਹੈ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ‘ਸਿੱਖ ਗੁਰਦੁਆਰਾ ਸੋਧ ਬਿੱਲ-2023’ ਪੇਸ਼ ਕੀਤਾ ਗਿਆ, ਜਿਸ ਨੂੰ ਵਿਧਾਨ ਸਭਾ ਵਿੱਚ ਚਰਚਾ ਤੋਂ ਬਾਅਦ ਪਾਸ ਕਰ ਦਿੱਤਾ ਗਿਆ ਹੈ। ਸੀ.ਐਮ.ਭਗਵੰਤ ਮਾਨ ਨੇ ਕਿਹਾ ਕਿ 21 ਜੁਲਾਈ ਤੱਕ ਇਕ ਚੈਨਲ ਦਾ ਏਕਾਧਿਕਾਰ ਹੈ।ਉਸ ਤੋਂ ਬਾਅਦ ਸਾਰੇ ਚੈਨਲਾਂ ‘ਤੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾਵੇਗਾ। ਇਸ ਦੀ ਫੀਡ ਮੁਫਤ ਹੋਵੇਗੀ, ਜੋ ਵੀ ਇਸ ਨੂੰ ਚਲਾਉਣਾ ਚਾਹੁੰਦਾ ਹੈ, ਚਲਾ ਸਕਦਾ ਹੈ। ਇਸ ਤੋਂ ਬਾਅਦ ਰਾਜਪਾਲ ਦੀ ਥਾਂ ਮੁੱਖ ਮੰਤਰੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਦਾ ਚਾਂਸਲਰ ਲਾਉਣ ਲਈ ਵਿਧਾਨ ਸਭਾ ਵਿੱਚ ਬਿੱਲ ਪੇਸ਼ ਕੀਤਾ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।