ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ –

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ –


ਚੰਡੀਗੜ੍ਹ, 10 ਅਕਤੂਬਰ:

ਪੰਜਾਬ ਵਿਧਾਨ ਸਭਾ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ।

ਆਪਣੇ ਸੰਦੇਸ਼ ਵਿੱਚ ਸ੍ਰੀ ਸੰਧਵਾਂ ਨੇ ਕਿਹਾ ਕਿ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੀ ਨੀਂਹ ਰੱਖੀ ਸੀ, ਜਿੱਥੇ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੇ ਹਨ। ਸ੍ਰੀ ਗੁਰੂ ਰਾਮਦਾਸ ਜੀ ਨੇ 638 ਬਾਣੀ ਦੀ ਰਚਨਾ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਆਪਣੀ ਬਾਣੀ ਵਿੱਚ ਗੁਰੂ ਜੀ ਨੇ ਬਿਨਾਂ ਕਿਸੇ ਲਿੰਗ, ਜਾਤ, ਰੰਗ, ਨਸਲ ਦੇ ਭੇਦਭਾਵ ਤੋਂ ਮਨੁੱਖਤਾ ਦੀ ਨਿਰਸਵਾਰਥ ਸੇਵਾ ਦਾ ਸੰਦੇਸ਼ ਦਿੱਤਾ ਹੈ। ਗੁਰੂ ਜੀ ਨੇ ਸਾਦਾ ਜੀਵਨ, ਉੱਚ ਨੈਤਿਕ ਕਦਰਾਂ-ਕੀਮਤਾਂ ਅਤੇ ਉੱਚੀ ਸੋਚ ਅਪਣਾਉਣ ‘ਤੇ ਜ਼ੋਰ ਦਿੱਤਾ।

ਸ੍ਰੀ ਸੰਧਵਾਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰੇ ਨਾਲ ਰਹਿਣ ਦੀ ਅਪੀਲ ਕੀਤੀ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਵੀ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚੱਲਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *