ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਸਦਨ ਦੇ ਅੰਦਰ ਰੌਲਾ ਰੱਪਾ ਪਾ ਰਹੇ ਕਾਂਗਰਸੀਆਂ ਨੂੰ ਸਵਾਲ ਕੀਤਾ ਕਿ ਉਹ ਕੀ ਬੋਲ ਰਹੇ ਹਨ। ਦੱਸ ਦੇਈਏ ਕਿ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਕਾਂਗਰਸੀਆਂ ਵੱਲੋਂ ਸਦਨ ਵਿੱਚ ਲਗਾਤਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਅਤੇ ਨਾਅਰੇਬਾਜ਼ੀ ਕਰਕੇ ਸਦਨ ਦੀ ਕਾਰਵਾਈ ਵਿੱਚ ਅੜਿੱਕਾ ਪਾਇਆ ਜਾ ਰਿਹਾ ਹੈ। ਵਿਧਾਨ ਸਭਾ ‘ਚ ਹੰਗਾਮਾ! ਵਿਰੋਧੀਆਂ ਨੂੰ ਮਿਲੀ ਨਵੀਂ ਸਮੱਸਿਆ! ਅੰਦਰਲਾ ਮਾਹੌਲ ਦੇਖੋ। ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਜਦੋਂ ਕਾਂਗਰਸੀ ਮੰਤਰੀ ਨੇ ਦਲਿਤ ਬੱਚਿਆਂ ਦੇ ਵਜ਼ੀਫ਼ਿਆਂ ਵਿੱਚ ਘਪਲਾ ਕੀਤਾ ਸੀ ਤਾਂ ਉਸ ਸਮੇਂ ਕਾਂਗਰਸੀ ਕਿਉਂ ਨਹੀਂ ਬੋਲੇ। ਸਰਬਜੀਤ ਕੌਰ ਮਾਣੂੰਕੇ ਨੇ ਸਦਨ ਵਿੱਚ ਮਤਾ ਪੇਸ਼ ਕਰਦਿਆਂ ਕਿਹਾ ਕਿ ਉਨ੍ਹਾਂ ਗਰੀਬ ਅਤੇ ਦਲਿਤ ਬੱਚਿਆਂ ਲਈ ਲੋੜੀਂਦੇ ਕਦਮ ਚੁੱਕੇ ਜਾਣ, ਜਿਨ੍ਹਾਂ ਨੂੰ ਵਜ਼ੀਫ਼ਾ ਨਾ ਮਿਲਣ ਕਾਰਨ ਵਿਦਿਅਕ ਸੰਸਥਾਵਾਂ ਵੱਲੋਂ ਸਰਟੀਫਿਕੇਟ ਨਹੀਂ ਦਿੱਤੇ ਗਏ। ਜਿਸ ਕਾਰਨ ਲੱਖਾਂ ਬੱਚੇ ਪੜ੍ਹਾਈ ਛੱਡ ਚੁੱਕੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।