ਪੰਜਾਬ ਵਿੱਚ 26,000 ਸਰਕਾਰੀ ਨੌਕਰੀਆਂ ਲਈ ਤਿਆਰ ਰਹੋ



ਪੰਜਾਬ ਵਿੱਚ 26,000 ਸਰਕਾਰੀ ਨੌਕਰੀਆਂ ਲਈ ਤਿਆਰ ਰਹੋ ਪੰਜਾਬ ਦੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਪੈਦਾ ਕਰਨ ਦੇ ਉਦੇਸ਼ ਨਾਲ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ 26,000 ਤੋਂ ਵੱਧ ਸਰਕਾਰੀ ਨੌਕਰੀਆਂ ਦੀ ਭਰਤੀ ਪ੍ਰਕਿਰਿਆ ਨੂੰ ਤੇਜ਼ ਕਰਨ ‘ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਕਈ ਮੌਕੇ ਪੈਦਾ ਕਰ ਰਹੇ ਹਨ। ਰੁਜ਼ਗਾਰ ਦੀ ਅਣਹੋਂਦ ਵਿੱਚ ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣ ਲਈ ਮੁੱਖ ਸਕੱਤਰ ਨੇ ਪੰਜਾਬ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਸਾਰੇ ਵਿਭਾਗਾਂ ਨੂੰ ਸਮੇਂ-ਸੀਮਾਬੱਧ ਢੰਗ ਨਾਲ ਭਰਤੀ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਸੀਐਮ ਮਾਨ ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਵਿੱਚ ਭਰਤੀ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੜਕੇ-ਲੜਕੀਆਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਸਕਣ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਪੱਖ ਤੌਰ ‘ਤੇ ਹਦਾਇਤ ਕੀਤੀ ਕਿ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਮੁੱਖ ਸਕੱਤਰ ਨੂੰ ਦੱਸਿਆ ਗਿਆ ਕਿ ਵੱਖ-ਵੱਖ 24 ਵਿਭਾਗਾਂ ਵਿੱਚ 26,454 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਜਿਨ੍ਹਾਂ ਵਿਭਾਗਾਂ ਵਿੱਚ ਭਰਤੀ ਚੱਲ ਰਹੀ ਹੈ, ਉਨ੍ਹਾਂ ਵਿੱਚ ਗ੍ਰਹਿ ਵਿਭਾਗ (ਪੁਲਿਸ), ਸਕੂਲ ਸਿੱਖਿਆ (ਅਧਿਆਪਕ ਭਰਤੀ), ਸਿਹਤ, ਬਿਜਲੀ, ਤਕਨੀਕੀ ਸਿੱਖਿਆ, ਵਿੱਤ ਵਿਭਾਗ, ਪੇਂਡੂ ਵਿਕਾਸ, ਸਹਿਕਾਰਤਾ ਵਿਭਾਗ ਅਤੇ ਜਲ ਸਪਲਾਈ ਵਿਭਾਗ ਸ਼ਾਮਲ ਹਨ। ਮੁੱਖ ਸਕੱਤਰ ਨੇ ਕਿਹਾ ਕਿ ਨਵੀਂ ਭਰਤੀ ਨਾਲ ਜਿੱਥੇ ਨੌਜਵਾਨ ਲੜਕੇ-ਲੜਕੀਆਂ ਨੂੰ ਰੁਜ਼ਗਾਰ ਮਿਲੇਗਾ, ਉੱਥੇ ਪ੍ਰਸ਼ਾਸਨਿਕ ਪੱਧਰ ‘ਤੇ ਵੀ ਸਰਕਾਰ ਦੀ ਕਾਰਗੁਜ਼ਾਰੀ ਨੂੰ ਨਿਖਾਰ ਆਵੇਗਾ। ਨਵੀਂ ਭਰਤੀ ਨਾਲ ਸਰਕਾਰੀ ਕੰਮਕਾਜ ਹੋਰ ਕੁਸ਼ਲਤਾ ਅਤੇ ਤੇਜ਼ੀ ਨਾਲ ਹੋਵੇਗਾ। ਮੁੱਖ ਸਕੱਤਰ ਨੇ ਅਧਿਕਾਰੀਆਂ ਨੂੰ ਰੁਜ਼ਗਾਰ ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਮੁੱਦੇ ਨੂੰ ਮੌਕੇ ‘ਤੇ ਹੱਲ ਕਰਨ ਲਈ ਕਿਹਾ ਅਤੇ ਅਧਿਕਾਰੀਆਂ ਨੂੰ ਸਮੇਂ ਸਿਰ ਭਰਤੀ ਕਰਨ ਲਈ ਵੀ ਕਿਹਾ।

Leave a Reply

Your email address will not be published. Required fields are marked *