ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ, ਪਹਿਲੀਆਂ ਤਿੰਨ ਪੁਜ਼ੀਸ਼ਨਾਂ ਲੜਕੀਆਂ ਨੇ ਹਾਸਲ ਕੀਤੀਆਂ


ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2023 ਵਿੱਚ ਲਈ ਗਈ ਦਸਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ।ਬਾਰ੍ਹਵੀਂ ਦੀ ਤਰ੍ਹਾਂ ਦਸਵੀਂ ਵਿੱਚ ਵੀ ਲੜਕੀਆਂ ਨੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਫਰੀਦਕੋਟ ਦੀ ਗਗਨਦੀਪ ਕੌਰ ਨੇ 650 ਵਿੱਚੋਂ 650 ਅੰਕ ਲੈ ਕੇ ਟੌਪ ਕੀਤਾ ਹੈ। ਫਰੀਦਕੋਟ ਦੀ ਨਵਜੋਤ ਦੂਜੇ ਸਥਾਨ ’ਤੇ ਰਹੀ। ਮਾਨਸਾ ਦੀ ਹਰਮਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਪਹਿਲੀ ਅਤੇ ਦੂਜੀ ਰਨਰਅੱਪ ਵਿਦਿਆਰਥਣਾਂ ਇਸੇ ਸਕੂਲ ਦੀਆਂ ਹਨ। ਨਤੀਜਾ ਸਬੰਧਤ ਪ੍ਰੀਖਿਆਰਥੀਆਂ ਦੀ ਜਾਣਕਾਰੀ ਲਈ ਅਗਲੇ ਦਿਨ 27 ਮਈ ਨੂੰ ਬੋਰਡ ਦੀ ਵੈੱਬਸਾਈਟ ’ਤੇ ਉਪਲਬਧ ਕਰਾਇਆ ਜਾਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *