Rain Alert for Punjab September 2022 ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਅਨੁਸਾਰ ਅੱਜ ਪੂਰੇ ਪੰਜਾਬ ਵਿੱਚ ਮੀਂਹ ਪੈਣ ਜਾ ਰਿਹਾ ਹੈ। ਤੇਜ਼ ਮੀਂਹ ਅਤੇ ਤੇਜ਼ ਹਵਾਵਾਂ ਨਾਲ ਗਰਜ-ਤੂਫ਼ਾਨ ਵੀ ਸੰਭਵ ਹੈ। 25 ਸਤੰਬਰ ਨੂੰ ਮਾਲਵੇ ਦੇ ਕੁਝ ਹਿੱਸਿਆਂ ਨੂੰ ਛੱਡ ਕੇ ਪੂਰੇ ਪੰਜਾਬ ਵਿੱਚ ਮੌਸਮ ਖ਼ਰਾਬ ਰਹੇਗਾ। ਮੀਂਹ ਕਾਰਨ ਤਾਪਮਾਨ ਵੀ ਹੇਠਾਂ ਆ ਗਿਆ ਹੈ। ਸ਼ਨੀਵਾਰ ਸਵੇਰੇ ਜ਼ਿਆਦਾਤਰ ਸ਼ਹਿਰਾਂ ਵਿੱਚ ਪਿਛਲੇ ਦਿਨਾਂ ਦੇ ਮੁਕਾਬਲੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਸ਼ਨੀਵਾਰ ਸਵੇਰੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਘੱਟੋ-ਘੱਟ ਤਾਪਮਾਨ 21 ਡਿਗਰੀ ਦੇ ਨੇੜੇ ਦੇਖਿਆ ਗਿਆ। ਇਸ ਦੇ ਨਾਲ ਹੀ 25 ਸਤੰਬਰ ਤੱਕ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।
