ਪੰਜਾਬ ਸਰਕਾਰ ਐਸਏਐਸ ਨਗਰ ਦੀਆਂ ਸੜਕਾਂ ਨੂੰ ਸਾਫ਼ ਸੁਥਰਾ ਅਤੇ ਸੁੰਦਰ ਬਣਾਉਣ ਲਈ 201.41 ਲੱਖ ਰੁਪਏ ਖਰਚ ਕਰੇਗੀ: ਡਾ. ਇੰਦਰਬੀਰ ਸਿੰਘ ਨਿੱਝਰ


ਚੰਡੀਗੜ੍ਹ, 12 ਸਤੰਬਰ:

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਵਧੀਆ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਸੂਬਾ ਸਰਕਾਰ ਐਸਏਐਸ ਨਗਰ (ਮੁਹਾਲੀ) ਦੀਆਂ ਸੜਕਾਂ ਦੇ ਸੁੰਦਰੀਕਰਨ ਅਤੇ ਸਫਾਈ ਲਈ 201.41 ਲੱਖ ਰੁਪਏ ਖਰਚ ਕਰੇਗੀ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਮੋਹਾਲੀ ਦੀਆਂ ਏ ਅਤੇ ਬੀ ਸੜਕਾਂ ਦੀ ਦਸਤੀ ਸਵੀਪਿੰਗ ਲਈ ਇਸ ਪ੍ਰੋਜੈਕਟ ਦੀ ਕੁੱਲ ਰਾਸ਼ੀ ਵਿੱਚੋਂ ਜ਼ੋਨ 1 ਲਈ 46.24 ਲੱਖ ਰੁਪਏ, ਜ਼ੋਨ 2 ਲਈ 49.70 ਲੱਖ ਰੁਪਏ ਹਨ। ਇਸੇ ਤਰ੍ਹਾਂ ਜ਼ੋਨ-3 ਅਧੀਨ 48.57 ਲੱਖ ਰੁਪਏ ਅਤੇ ਜ਼ੋਨ-4 ਅਧੀਨ 42.80 ਲੱਖ ਰੁਪਏ ਖਰਚ ਕੀਤੇ ਜਾਣਗੇ।

ਇਸ ਤੋਂ ਇਲਾਵਾ ਪਿੰਡ ਸੋਹਾਣਾ, ਕੁੰਭੜਾ ਵਿਖੇ ਲਾਈਟਾਂ ਦੀ ਮੁਰੰਮਤ ਅਤੇ ਰੱਖ-ਰਖਾਅ ਲਈ 14.10 ਲੱਖ ਰੁਪਏ ਖਰਚ ਕੀਤੇ ਜਾਣਗੇ ਅਤੇ ਫੇਜ਼ 10 ਵਿਖੇ ਨਗਰ ਨਿਗਮ ਦੀ ਇਮਾਰਤ ਦੇ ਰੈਣ ਬਸੇਰੇ ਲਈ ਵੀ ਖਰਚ ਕੀਤੇ ਜਾਣਗੇ।ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਇਨ੍ਹਾਂ ਵਿਕਾਸ ਕਾਰਜਾਂ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਪ੍ਰਾਜੈਕਟ ਨੂੰ ਚਲਾਉਣ ਸਮੇਂ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ।

Leave a Reply

Your email address will not be published. Required fields are marked *